ਨਵੀ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਥਾਪਿਤ ਪਰੰਪਰਾ ਅਨੁਸਾਰ ਚੜ੍ਹਦੀਕਲਾ ਅਤੇ ਸੂਰਬੀਰਤਾ ਦੇ ਪ੍ਰਤੀਕ ਤਿਉਹਾਰ ‘ਹੋਲਾ ਮਹੱਲਾ’ ਨੂੰ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ, 13 ਮਾਰਚ ਨੂੰ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ।ਉਪਰੰਤ ਪੰਥ ਪ੍ਰਵਾਨਿਤ ਪ੍ਰਸਿੱਧ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਵਿਦਵਾਨ ਕਥਾ ਵਾਚਕ ਤੇ ਬੁਲਾਰੇ ਹੋਲੇ ਮਹੱਲੇ ਦੀ ਇਤਿਹਾਸਕ ਮਹਤੱਤਾ ਸੰਬੰਧੀ ਜਾਣਕਾਰੀ ਵਿਸਥਾਰ ਨਾਲ ਸੰਗਤਾਂ ਨੂੰ ਦੇਣਗੇ। ਇਸ ਮੋਕੇ ਤੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਬੀਰ ਰਸ ਨਾਲ ਓਤ-ਪੋਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ ਅਤੇ ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ। ਉਨ੍ਹਾਂ ਹੋਰ ਦਸਿਆ ਕਿ ਦੁਪਹਿਰ ਬਾਅਦ ਪ੍ਰਮੁੱਖ ਪੰਥਕ ਆਗੂ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ, ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਆਪਣੇ ਵਿਚਾਰ ਉਨ੍ਹਾਂ ਨਾਲ ਸਾਂਝੇ ਕਰਨਗੇ।ਇਸ ਤਿਉਹਾਰ ਨਾਲ ਸੰਬੰਧਤ ਬੀਰ-ਰਸੀ ਪਰੰਪਰਾ ਅਤੇ ਮਾਨਤਾ ਦਾ ਪਾਲਣ ਕਰਦਿਆਂ ਪ੍ਰਮੁਖ ਗਤਕਈ ਅਖਾੜਿਆਂ ਦੇ ਨੌਜਵਾਨ ਸ਼ਸਤ੍ਰ ਵਿਦਿਆ ਦੇ ਅਦੁਤੀ ਕਰਤਬਾਂ ਦਾ ਦਿਲ-ਖਿੱਚਵਾਂ ਪ੍ਰਦਰਸ਼ਨ ਵੀ ਕਰਨਗੇ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media