ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਹੁਕਮਾਂ ਮੁਤਾਬਕ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ ਸਾਰਿਆਂ ਹਸਪਤਾਲਾਂ ਵਿਚ 11 ਤੋਂ 27 ਫਰਵਰੀ ਤੱਕ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਗਿਆ।ਅੱਜ ਸਥਾਨਕ ਸਿਵਲ ਹਸਪਤਾਲ ਵਿਚ ਪੰਦਰਵਾੜੇ ਦੀ ਸਮਾਪਤੀ ਤੇ ਸੰਬੋਧਤ ਕਰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਦੰਦਾਂ ਦੀ ਸੰਭਾਲ ਕਰਨਾ ਬਹੁਤ ਜ਼ਰੂਰੀ ਹੈ।
ਜੇਕਰ ਆਮ ਲੋਕ ਬੀੜੀ, ਸਿਗਰੇਟ, ਪਾਨ, ਗੁਟਕਾ ਅਤੇ ਤੰਬਾਕੂ ਆਦਿ ਦੀ ਵਰਤੋਂ ਨਾ ਕਰਨ ਤਾਂ ਮੂੰਹ ਦੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਜਿਲ੍ਹਾ ਡੈਂਟਲ ਅਫ਼ਸਰ ਡਾ. ਅਨੀਤਾ ਕਟਾਰੀਆ ਨੇ ਕਿਹਾ ਕਿ ਇਸ ਪੰਦਰਵਾੜੇ ਦੇ ਦਿਨਾਂ ਵਿਚ ਪੂਰੇ ਜ਼ਿਲ੍ਹੇ ਵਿਚ 3906 ਮਰੀਜ਼ਾਂ ਦੇ ਵੱਖ ਵੱਖ ਤਰ੍ਹਾਂ ਦਾ ਦੰਦਾਂ ਦਾ ਇਲਾਜ ਕੀਤਾ ਗਿਆ ਅਤੇ ਨਾਲ ਹੀ ਲੋਕਾਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਵੀ ਕੀਤਾ ਗਿਆ।ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ 60 ਜ਼ਰੂਰਤਮੰਦਾਂ ਨੂੰ ਮੁਫ਼ਤ ਡੈਂਚਰ ਵੀ ਵੰਡੇ ਨਾਲ ਹੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਬੱਚਿਆਂ ਵਿਚ ਦੰਦਾਂ ਦੀ ਸੰਭਾਲ ਸਬੰਧੀ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗੲੈ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ, ਡੈਂਟਲ ਅਫ਼ਸਰ ਡਾ. ਜਪਨੀਤ ਕੌਰ, ਜਿਲਾ ਮਾਸ ਮੀਡੀਆ ਅਧਿਕਾਰੀ ਅਨਿਲ ਧਾਮੂ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀ ਅਤੇ ਸਕੂਲ ਸਟਾਫ਼ ਹਾਜ਼ਰ ਸੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media