ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਮੰਡੀ ਲਾਧੂਕਾ ਦੇ ਨੇੜੇ ਸਥਿਤ ਚੰਡੀਗੜ੍ਹ ਬਸਤੀ ਵਿਚ ਇਕਾਈ ਦਾ ਗਠਨ ਕਰਕੇ ਬਸਤੀ ਵਾਸੀ ਵਿਜੈ ਕੁਮਾਰ ਨੂੰ ਸਰਵਸੰਮੀਤ ਨਾਲ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ।ਜਿਸ ਨੂੰ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਨਿਯੁੱਕਤੀ ਪੱਤਰ ਸੋਂਪਿਆ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਅਤੇ ਬਲਾਕ ਪ੍ਰਧਾਨ ਰਾਜ ਖਨਗਵਾਲ ਨੇ ਕਿਹਾ ਕਿ ਸੰਸਥਾ ਵੱਲੋਂ ਸਮਾਜਿਕ ਬੁਰਾਈਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਲੋਕਾਂ ਵਿਸ਼ੇਸ਼ ਕਰਕੇ ਅੱਜ ਦੀ ਨੋਜਵਾਨ ਪੀੜ੍ਹੀ ਨੂੰ ਮਾਨਵਤਾ ਭਲਾਈ ਦੇ ਕੰਮਾ ਲਈ ਅੱਗੇ ਆਉਣ ਸਬੰਧੀ ਪ੍ਰੇਰਿਤ ਕਰਨ ਲਈ ਅਭਿਆਨ ਚਲਾਇਆ ਗਿਆ ਹੈ।ਉਨ੍ਹਾਂ ਲੋਕਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਕੇ ਮਾਨਵਤਾ ਭਲਾਈ ਦੇ ਕੰਮਾਂ ਲਈ ਸੰਸਥਾ ਦਾ ਸਹਿਯੋਗ ਕਰਨ ਦੀ ਗੱਲ ਕਹੀ।
ਸੰਸਥਾ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਵਿਨੈ ਪਰਵਾਨਾ ਨੇ ਕਿਹਾ ਕਿ ਮੰਡੀ ਲਾਧੂਕਾ ਦੇ ਨੇੜੇ ਸਗਥਿਤ ਬਸਤੀ ਚੰਡੀਗੜ੍ਹ ਦੇ ਨੋਜ਼ਵਾਨ ਸੰਸਥਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕੰਮਾਂ ਵਿਚ ਪਹਿਲਾਂ ਵੀ ਸਹਿਯੋਗ ਕਰਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਟੀਚਾ ਫਾਜ਼ਿਲਕਾ ਜ਼ਿਲ੍ਹੇ ਤੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਨੋਜ਼ਵਾਨਾਂ ਇੱਕਜੁਟ ਕਰਨਾ ਹੈ। ਇਸ ਮੌਕੇ ਸਪੋਰਟਸ ਵਿੰਗ ਦੇ ਪ੍ਰਧਾਨ ਸਾਗਰ ਕੁਮਾਰ, ਬਲਾਕ ਪ੍ਰਧਾਨ ਰੋਸ਼ਨ ਪ੍ਰਜਾਪਤ, ਪਿੰਡ ਬਾਧਾਦ ੇ ਪ੍ਰਧਾਨ ਕ੍ਰਿਸ਼ਨ ਕੁਮਾਰ, ਪ੍ਰਿੰਸ, ਜਸਪਾਲ, ਸੁਨੀਲ ਕੁਮਾਰ, ਪ੍ਰਹਲਾਦ, ਮਨਦੀਪ ਸਿੰਘ, ਸੰਦੀਪ ਕੁਮਾ, ਕਰਨ ਕੁਮਾਰ, ਵੀਰੂ ਸਿੰਘ, ਅਨਿਲ ਕੁਮਾਰ ਅਤੇ ਹੋਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media