ਵਜ਼ੀਫ਼ਾ ਪ੍ਰੀਖਿਆ ’ਚ ਬੈਠੇ 296 ਪ੍ਰੀਖਿਆਰਥੀ
ਸ਼ਮਰਾਲਾ, 27 ਫਰਵਰੀ (ਪੰਜਾਬ ਪੋਸਟ- ਕੰਗ) – ਸਵ: ਮਹਿਮਾ ਸਿੰਘ ਕੰਗ ਦੁਆਰਾ ਬੱਚਿਆਂ ਦੇ ਵਧੀਆ ਭਵਿੱਖ ਲਈ ਸੰਜੋਏ ਸੁਪਨੇ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਲਈ ਗਈ, ਜਿਸ ਵਿੱਚ ਵੱਖ ਵੱਖ ਸਕੂਲਾਂ ’ਚ ਪੜ੍ਹਦੇ ਦਸਵੀਂ ਜਮਾਤ ਦੇ 296 ਵਿਦਿਆਰਥੀਆਂ ਨੇ ਭਾਗ ਲਿਆ।
ਇਸ ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮੰਚ ਵੱਲੋਂ ਵਜੀਫਾ ਪ੍ਰੀਖਿਆ ਜੋ ਪਿਛਲੇ 18 ਸਾਲਾਂ ਤੋਂ ਲਈ ਜਾ ਰਹੀ ਹੈ।ਜਿਸ ਦਾ ਮੁੱਖ ਮਕਸਦ ਬੱਚਿਆਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ।ਪ੍ਰੀਖਿਆ ਵਿੱਚ ਚਾਰ ਵਿਸ਼ਿਆਂ ਅੰਗਰੇਜ਼ੀ, ਹਿਸਾਬ, ਸਾਇੰਸ ਅਤੇ ਸਮਾਜਿਕ ਸਿੱਖਿਆ ਦੇ ਪੇਪਰ ਲਏ ਗਏ ਸਨ।ਵਿਦਿਆਰਥੀਆਂ ਨੇ ਇਸ ਵਜੀਫਾ ਪ੍ਰੀਖਿਆ ਵਿੱਚ ਪੂਰੇ ਉਤਸ਼ਾਹ ਅਤੇ ਲਗਨ ਨਾਲ ਪੇਪਰ ਦਿੱਤਾ।ਇਸ ਵਜੀਫਾ ਪ੍ਰੀਖਿਆ ਦਾ ਨਤੀਜਾ 8 ਮਾਰਚ 2017 ਨੂੰ ਘੋਸ਼ਿਤ ਕੀਤਾ ਜਾਵੇਗਾ, ਜਿਸ ਸਬੰਧੀ ਸੂਚੀ ਦਫਤਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ, ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਅਤੇ ਐਨ. ਟੈੱਕ ਕੰਪਿਊਟਰ ਸੈਂਟਰ ਨੇੜੇ ਮੇਨ ਚੌਂਕ ਸਮਰਾਲਾ ਵਿਖੇ ਲਗਾਈ ਜਾਵੇਗੀ।
ਇਸ ਪ੍ਰੀਖਿਆ ਦੇ ਸਮੁੱਚੇ ਪ੍ਰਬੰਧਾਂ ਨੂੰ ਦੇਖਣ ਲਈ ਮੇਘ ਦਾਸ ਜਵੰਦਾ (ਨੈਸ਼ਨਲ ਐਵਾਰਡੀ) ਬਤੌਰ ਕੰਟਰੋਲਰ, ਸਾਇੰਸ ਅਧਿਆਪਕ ਰਾਜੇਸ਼ ਕੁਮਾਰ ਉਟਾਲਾਂ ਨੂੰ ਪ੍ਰੀਖਿਆ ਸੁਪਰਡੈਂਟ ਲਗਾਇਆ ਗਿਆ।ਸਮੁੱਚੀ ਪ੍ਰੀਖਿਆ ਦੀ ਨਿਗਰਾਨੀ ਲਈ ਪ੍ਰਿੰਸੀਪਲ ਮਨੋਜ ਕੁਮਾਰ ਸਾਬਕਾ ਡਿਪਟੀ ਡਾਇਰੈਕਟਰ ਐਸ. ਸੀ. ਆਰ. ਟੀ., ਰਿਟਾ: ਲੈਕ: ਬਲਕਾਰ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ ਰਾਏ (ਸਟੇਟ ਐਵਾਰਡੀ), ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ ਅਤੇ ਪ੍ਰੀਖਿਆ ਦਾ ਨਿਰੀਖਣ ਕੀਤਾ ਅਤੇ ਪ੍ਰੀਖਿਆ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਨ ਦੇ ਨਾਲ ਨਾਲ ਬੱਚਿਆਂ ਨੂੰ ਸ਼ਾਬਾਸ਼ ਵੀ ਦਿੱਤੀ। ਇਸ ਵਜੀਫਾ ਪ੍ਰੀਖਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਨਿਗਰਾਨ ਅਮਲੇ ਵਿੱਚ ਪੁਖਰਾਜ ਸਿੰਘ ਘੁਲਾਲ, ਦਰਸ਼ਨ ਸਿੰਘ ਕੰਗ, ਸਤਿੰਦਰਪਾਲ ਸਿੰਘ ਸਮਰਾਲਾ, ਲੈਕ: ਚਰਨਜੀਤ ਸਿੰਘ ਮਾਛੀਵਾੜਾ, ਜੈਦੀਪ ਮੈਨਰੋ, ਕਮਲਜੀਤ ਘੁੰਗਰਾਲੀ ਸਿੱਖਾਂ, ਜਤਿੰਦਰ ਚੋਪੜਾ, ਦੀਪ ਦਿਲਬਰ, ਰਘਵੀਰ ਸਿੰਘ ਸਿੱਧੂ, ਪ੍ਰਭਸਿਮਰਨ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਵਰਮਾ, ਸੰਜੀਵ ਕੁਮਾਰ ਕਲਿਆਣ, ਇੰਦਰਜੀਤ ਸਿੰਘ ਕੰਗ, ਸੰਦੀਪ ਤਿਵਾੜੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media