Saturday, August 22, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਬ ਅਤੇ ਅਰਦਾਸ ਦਿਵਸ ਮਨਾਇਆ ਗਿਆ।PPN2702201731ਡਾ. ਮਨਮੋਹਨ ਸਿੰਘ ਖੰਨਾ ਅਤੇ ਅਮਰਜੀਤ ਸਿੰਘ ਸਭਰਵਾਲ ਸਕੂਲ ਮੈਂਬਰ ਇੰਚਾਰਜ ਵਿਸੇਸ਼ ਤੌਰ ‘ਤੇ ਹਾਜਰ ਰਹੇ।ਪਿ੍ਰੰਸੀਪਲ ਮੈਡਮ, ਸਮੂਹ ਸਟਾਫ ਅਤੇ ਬੱਚਿਆਂ ਨਾਲ ਬੈਠ ਕੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ।ਉਪਰੰਤ ਬੀਬੀ ਪ੍ਰਭਜੋਤ ਕੌਰ ਬਟਾਲੇ ਵਾਲੇ ਅਤੇ ਸਕੂਲ ਦੇ ਬੱਚਿਆਂ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।ਦਰਸ਼ਨ ਸਿੰਘ ਗੁਮਟਾਲੇ ਵਾਲਿਆਂ ਕੀਰਤਨ ਅਤੇ ਕਥਾ ਕਰਕੇ ਅਧਿਆਤਮਕ ਮਹੌਲ ਸਿਰਜਿਆ ਅਤੇ ਸੰਗਤਾਂ ਨੂੰ ਬਾਣੀ ਪੜ੍ਹਨ ਲਈ ਪ੍ਰੇਰਿਤ ਕੀਤਾ।ਬੱਚਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਭਾਸ਼ਣ ਅਤੇ ਕਵਿਤਾ ਗਾਇਣ ਕੀਤੀਆਂ।ਇਸ ਮੌਕੇ ਦਸਵੀਂ ਦੀ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ।ਬੱਚਿਆਂ ਦੇ ਮਾਪਿਆਂ ਅਤੇ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜਰ ਰਹਿ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply