Thursday, June 25, 2026

ਖਾਲਸਾ ਅਕੈਡਮੀ ਮਹਿਤਾ ਵਿਖੇ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ

ਚੌਂਕ ਮਹਿਤਾ, 28 ਫਰਵਰੀ (ਪੰਜਾਬ ਪੋਸਟ- ਅਮਨ ਰਜਧਾਨ)- ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ।PPN2802201716ਇਹ ਮੁਕਾਬਲੇ ਨਰਸਰੀ ਤੋਂ ਚੌਥੀ ਜਮਾਤ ਤੱਕ ਕਰਵਾਏ ਗਏ।ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਵਿੱਚ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਸੱਤ ਪਉੜੀਆਂ ਪਾਠ ਸ੍ਰੀ ਜਪੁਜੀ ਸਾਹਿਬ, ਐਲ.ਕੇ.ਜੀ ਦੇ ਵਿਦਿਆਰਥੀਆਂ ਨੇ 15 ਪਉੜੀਆਂ ਪਾਠ ਸ੍ਰੀ ਜਪੁਜੀ ਸਾਹਿਬ, ਯੂ.ਕੇ.ਜੀ ਦੇ ਵਿਦਿਆਰਥੀਆਂ ਨੇ 20 ਪਉੜੀਆਂ, ਪਹਿਲੀ ਕਲਾਸ ਨੇ 25 ਪਉੜੀਆਂ ਪਾਠ ਸ੍ਰੀ ਜਪੁਜੀ ਸਾਹਿਬ, ਦੂਸਰੀ ਕਲਾਸ ਨੇ ਸੰਪੂਰਨ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦਾ ਪਾਠ, ਤੀਸਰੀ ਅਤੇ ਚੌਥੀ ਕਲਾਸ ਨੇ ਸੰਪੂਰਨ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਕੀਰਤਨ ਸੋਹਿਲਾ ਦੀ ਬਾਣੀ ਕੰਠ ਕਰਕੇ ਇਨਾਮ ਪ੍ਰਾਪਤ ਕੀਤੇ।ਡਾਇਰੈਕਟਰ ਭਾਈ ਜੀਵਾ ਸਿੰਘ ਵੱਲੋਂ ਜੇਤੂ ਬੱਚਿਆਂ ਨੂੰ ਫੀਸ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਗਿਆ।ਇਸ ਮੌਕੇ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ) ਅਤੇ ਵਿੰਗ ਇੰਚਾਰਜ ਵੱਲੋਂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply