Thursday, June 25, 2026

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਜੀ. ਨਾਗੇਸ਼ਵਰ ਰਾਓ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ  ਕੀਤਾ ਹੈ। ਇਹ ਹੁਕਮ 28 ਅਪ੍ਰੈਲ 2017 ਤੱਕ ਲਾਗੂ ਰਹੇਗਾ। Nageshwar Rao
ਜਾਰੀ ਹੁਕਮ ਵਿਚ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ  ਅੰਮ੍ਰਿਤਸਰ ਸ਼ਹਿਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ ਧਰਨੇ, ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੁਰੰਤ ਰੋਕਥਾਮ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply