ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਜੀ. ਨਾਗੇਸ਼ਵਰ ਰਾਓ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਠੇਕਿਆਂ ਦੇ ਬਾਹਰ ਕੈਮਰੇ ਜਾਰੀ ਹੁਕਮਾਂ ਦੀ ਮਿਤੀ ਤੋਂ 45 ਦਿਨਾਂ ਦੇ ਅੰਦਰ-ਅੰਦਰ ਲਾਉਣ ਲਾਜ਼ਮੀ ਹਨ। 
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀ. ਸੀ. ਟੀ. ਵੀ ਕੈਮਰਿਆਂ ਵਿਚ ਘੱਟੋ-ਘੱਟ ਪਿਛਲੇ 10 ਦਿਨਾਂ ਦੀ ਰਿਕਾਰਡਿੰਗ ਦਾ ਡਿਜੀਟਲ ਰਿਕਾਰਡ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਠੇਕਿਆਂ ਦੇ ਮਾਲਕ ਜਾਂ ਉਨ੍ਹਾਂ ਦੇ ਮੁਲਾਜ਼ਮ ਰੋਜ਼ਾਨਾ ਰਿਕਾਰਡਿੰਗ ਦੀ ਇਕ ਸੀ. ਡੀ ਤਿਆਰ ਕਰਕੇ ਆਪਣੇ ਖੇਤਰ ਦੇ ਬੀਟ ਕਾਂਸਟੇਬਲ ਨੂੰ ਸੌਂਪਣਗੇ ਅਤੇ ਇਸ ਸਬੰਧੀ ਪੂਰਾ ਰਿਕਾਰਡ ਇਕ ਰਜਿਸਟਰ ਵਿਚ ਦਰਜ ਕਰਨਗੇ, ਜੋ ਕਿ ਠੇਕੇ ’ਤੇ ਹਰ ਵੇਲੇ ਮੌਜੂਦ ਰਹੇਗਾ। ਇਸ ਤੋਂ ਇਲਾਵਾ ਉਹ ਠੇਕਾ ਖੁੱਲ੍ਹਣ ਵੇਲੇ ਇਹ ਯਕੀਨੀ ਬਣਾਉਣਗੇ ਕਿ ਕੈਮਰਾ ਠੀਕ ਹਾਲਤ ਵਿਚ ਚੱਲ ਰਿਹਾ ਹੈ ਜਾਂ ਨਹੀਂ ਅਤੇ ਜੇਕਰ ਕੋਈ ਨੁਕਸ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਸਬੰਧੀ ਲੋੜੀਂਦੀ ਸੂਚਨਾ ਸਬੰਧਤ ਥਾਣੇ ਨੂੰ ਵੀ ਦਿੱਤੇ ਜਾਣ ਲਈ ਕਿਹਾ ਗਿਆ ਹੈ। ਇਹ ਹੁਕਮ 28 ਅਪ੍ਰੈਲ 2017 ਤੱਕ ਲਾਗੂ ਰਹੇਗਾ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media