Wednesday, June 24, 2026

ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਬੀਬੀ ਤਜਿੰਦਰ ਕੌਰ ਦੇ ਅਚਾਨਕ ਚਲਾਣਾ ਕਰਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿੱਜੀ ਸਕੱਤਰ), ਕੁਲਵਿੰਦਰ ਸਿੰਘ `ਰਮਦਾਸ` ਤੇ ਸਿਮਰਜੀਤ ਸਿੰਘ ਮੀਤ ਸਕੱਤਰ ਆਦਿ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦੁੱਖ ਦਾ ਇਜ਼ਹਾਰ ਕੀਤਾ।SGPC
ਅਚਾਨਕ ਉਨ੍ਹਾਂ ਦੇ ਛੋਟੇ ਭਰਾ ਇੰਸਪੈਕਟਰ ਸੇਵਾ ਸਿੰਘ ਦੀ ਸਪੁੱੱਤਰੀ ਬੀਬੀ ਤਜਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੇ ਪਰਿਵਾਰ ਨੂੰ ਬੜਾ ਵੱਡਾ ਘਾਟਾ ਪਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਬੀਬੀ ਤਜਿੰਦਰ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ `ਚ ਸਥਾਨ ਬਖ਼ਸ਼ਣ ਅਤੇ ਪਿਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply