ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੇ ਸਹਿਯੋਗ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਹੋਰ ਸੰਸਥਾਵਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਯੁਵਕ ਦਿਵਸ/ਹਫ਼ਤਾ ਯੂਨੀਵਰਸਿਟੀ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ।ਇਸ ਸਮਾਰੋਹ ਦਾ ਉਦਘਾਟਨ ਵਾਈਸ ਚਾਂਸਲਰ ਡਾ. ਭੁਪਿੰਦਰ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ।ਇਸ ਸਮੇਂ ਉਨ੍ਹਾਂ ਵੱਲੋਂ ਬੋਲਦਿਆਂ ਕਿਹਾ ਗਿਆ ਕਿ ਯੁਵਕ ਸੇਵਾਵਾਂ ਵਿਭਾਗ ਵੱਲੋਂ ਅਜਿਹੀਆਂ ਗਤੀਵਿਧੀਆਂ ਕਰਦੇ ਰਹਿਣ ਨਾਲ ਨੌਜਵਾਨਾਂ ਨੂੰ ਉਸਾਰੂ ਸੇਧ ਅਤੇ ਪ੍ਰਤਿਭਾ ਨਿਖਾਰਨ ਦੇ ਮੌਕੇ ਮਿਲਦੇ ਹਨ।ਗੁਰਕਰਨ ਸਿੰਘ ਰਨੀਆਂ ਸਹਾਇਕ ਡਾਇਰੈਕਟਰ ਬਠਿੰਡਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਤੇ ਚਾਨਣਾ ਪਾਇਆ।ਇਸ ਸਮੇਂ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਪ੍ਰਧਾਨਗੀ ਕੀਤੀ।ਇਸ ਸਮਾਗਮ ਵਿੱਚ ਭਾਗੀਦਾਰਾਂ ਦੀ ਪ੍ਰਤਿਭਾ ਨੂੰ ਵਾਚਣ ਲਈ ਲੇਖ ਮੁਕਾਬਲੇ, ਭਾਸ਼ਣ ਪ੍ਰਤੀਯੋਗਤਾ ਅਤੇ ਪੋਸਟਰ ਮੇਕਿੰਗ ਦੇ ਮਕਾਬਲੇ ਕਰਵਾਏ ਗਏ।ਇਨਾਂ ਲੇਖ ਮੁਕਾਬਲਿਆਂ ਵਿੱਚ ਬਖਸ਼ੀਸ਼ ਕੌਰ, ਗਣੇਸ਼ ਸ਼ਰਮਾ ਅਤੇ ਪ੍ਰਭਜੋਤ ਕੌਰ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹੇ।ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਹਰਵਿੰਦਰ ਸਿੰਘ, ਵਿਕਰਮ ਸਿੰਘ ਅਤੇ ਅਨਿਲ ਕੁਮਾਰ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹੇ।ਭਾਸ਼ਣ ਪ੍ਰਤੀਯੋਗਤਾ ਵਿੱਚ ਸੁਖਜੀਤ ਕੌਰ, ਗੁਰਜੀਤ ਕੌਰ ਅਤੇ ਯਾਦਵਿੰਦਰ ਸਿੰਘ ਕ੍ਰਮਵਾਰ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹੇ।ਇਸ ਸਮੇਂ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਲੋਕਗੀਤ, ਸਕਿੱਟ, ਮੋਨੋਐਕਟਿੰਗ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ।ਇਸ ਸਮੇਂ ਡਾ. ਇੰਦਰਦੀਪ ਸਿੰਘ ਸਰਾਂ ਅਤੇ ਬਲਦੇਵ ਸਿੰਘ ਰੁਮਾਣਾ ਦੀ ਅਗਵਾਈ ਵਿੱਚ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਵਿਸ਼ੇਸ਼ ਤੌਰ ਤੇ ਆਯੋਜਨ ਕੀਤਾ, ਜਿਸ ਦੌਰਾਨ 51 ਭਾਗੀਦਾਰਾਂ ਨੇ ਖੂਨਦਾਨ ਕੀਤਾ।
ਇਸ ਸਮੇਂ ਲੇਖ ਮੁਕਾਬਲੇ, ਭਾਸ਼ਣ ਪ੍ਰਤੀਯੋਗਤਾ ਅਤੇ ਪੋਸਟਰ ਮੇਕਿੰਗ ਦੇ ਜੇਤੂ ਭਾਗੀਦਾਰਾਂ ਨੂੰ ਇਨਾਮ ਤਕਸੀਮ ਕੀਤੇ ਗਏ।ਉਪਰੋਕਤ ਮੁਕਾਬਿਲਆਂ ਦਾ ਵਿਸ਼ਾ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਸੀ।ਇਸ ਮੌਕੇ ਰਜਿਸਟਰਾਰ ਡਾ. ਜਗਤਾਰ ਸਿੰਘ ਧੀਮਾਨ ਨੇ ਅਜਿਹੇ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਸਮਾਜਿਕ ਕੁਰੀਤੀਆਂ ਤੋਂ ਬਚਿਆ ਜਾ ਸਕਦਾ ਹੈ।ਇਸ ਸਮੇਂ ਪ੍ਰੋਗਰਾਮ ਦੇ ਪ੍ਰਬੰਧਕੀ ਸਕੱਤਰ ਦਵਿੰਦਰ ਸਿੰਘ ਜੋਗੀ ਅਤੇ ਡੀਨ ਵਿਦਿਆਰਥੀ ਭਲਾਈ ਡਾ. ਬਲਵੰਤ ਸਿੰਘ ਸੰਧੂ ਨੇ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਅਜਿਹੇ ਪ੍ਰੋਗਰਾਮ ਕਰਵਾਉਣ ਅਤੇ ਵਿਦਿਆਰਥੀਆਂ ਦੀ ਪਤ੍ਰਿਭਾ ਨਿਖਾਰਣ ਲਈ ਸਦਾ ਹੀ ਪ੍ਰਤੀਬੱਧ ਹੈ।ਸਟੇਜ ਦੀ ਭੂਮਿਕਾ ਡਾ. ਸੁਖਜੀਤ ਕੌਰ ਨੇ ਨਿਭਾਈ।ਇਸ ਸਮੇਂ ਡਾ. ਦਪਿੰਦਰ ਨਾਥ, ਡਾ. ਹਰਪ੍ਰੀਤ ਕੌਰ, ਡਾ. ਨਰਿੰਦਰ ਕੌਰ ਕਾਂਗ, ਪ੍ਰੋ. ਨੀਰੂ ਬਾਲਾ, ਪ੍ਰੋ. ਰਾਜਵੀਰ ਕੌਰ, ਪ੍ਰੋ. ਜਗਵਿੰਦਰ ਸਿੰਘ, ਪ੍ਰੋ. ਕੁਲਦੀਪ ਕੌਰ, ਪ੍ਰੋ. ਸੁਖਪ੍ਰੀਤ ਕੌਰ, ਪ੍ਰੋ. ਕਮਲਜੀਤ ਕੌਰ, ਪ੍ਰੋ. ਬੇਅੰਤ ਕੌਰ, ਪ੍ਰੋ. ਹਰਪਾਲ ਸਿੰਘ ਪ੍ਰੋ. ਤਜਿੰਦਰ ਸਿੰਘ,ਪ੍ਰੋ. ਗੁਰਬਿੰਦਰ ਸਿੰਘ ਡਾ. ਸੁਖਦੇਵ ਸਿੰਘ ਅਤੇ ਗੁਰਜੀਤ ਸਿੰਘ ਬਤੌਰ ਪ੍ਰਬੰਧਕੀ ਕਮੇਟੀ ਵਿੱਚ ਸੇਵਾਵਾਂ ਨਿਭਾਈਆਂ। ਇਸ ਸਮੇਂ ਡਾਇਰੈਕਟਰ ਫਾਈਨਾਂਸ ਡਾ. ਨਰਿੰਦਰ ਸਿੰਘ, ਲਾਅ ਕਾਲਜ ਦੇ ਡੀਨ ਡਾ. ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।ਯੂਨੀਵਰਸਿਟੀ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਲਾਭ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਵੀ ਪ੍ਰੋਗਰਾਮ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਮੁਬਾਰਕਵਾਦ ਦਿੱਤੀ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media