ਸੰਦੌੜ, 01 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ‘ਕਹਿੰਦੇ ਨੇ ਨੈਣਾਂ ਤੇਰੇ ਕੋਲ ਰਹਿਣਾ, ਤੂੰ ਸਾਡਾ ਨਹੀਂ, ਆਜਾ ਵੇ ਮਾਹੀਆ, ਸਾਨੂੰ ਦਰਦਾਂ ਦੀ ਦੇ ਜਾ ਤੂੰ ਦਵਾ, ਮੁੱਖ ਮੋੜ ਕੇ‘ ਜਿਹੇ ਅਨੇਕਾਂ ਸੁਪਰ ਹਿੱਟ ਗੀਤ ਦੇਣ ਵਾਲੇ ਸਟਾਰ ਗਾਇਕ ਹਰਭਜਨ ਸ਼ੇਰਾ ਕਾਫ਼ੀ ਲੰਬੇ ਸਮੇਂ ਤੋਂ ਬਾਅਦ ਫਿਰ ਆਪਣਾ ਨਵਾਂ ਗੀਤ, ‘ਤੂੰ ਰੋਇਆ ਕਰੇਂਗੀ‘ ਲੈ ਕੇ ਸਰੋਤਿਆਂ ਦੀ ਕਚਹਿਰੀ ਵਿਚ ਹਾਜ਼ਰ ਹੋਏ ਹਨ। ‘ਦੇਸੀ ਸਟਾਰ ਮਿਊਜ਼ਿਕ ਕੰਪਨੀ‘ ਅਤੇ ਹਰਜਿੰਦਰ ਲਾਂਬਾ ਦੀ ਪੇਸ਼ਕਸ਼ ਹੇਠ ਆਏ ਇਸ ਗੀਤ ਨੂੰ ਸਰੋਤਿਆਂ ਵੱਲੋਂ ਖ਼ੂਬ ਪਿਆਰ ਮਿਲ ਰਿਹਾ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਗਾਇਕ ਹਰਭਜਨ ਸ਼ੇਰਾ ਨੇ ਦੱਸਿਆ ਕਿ ਇਸ ਗੀਤ ਨੂੰ ਕਲਮਬੱਧ ਕੀਤਾ ਹੈ, ਗੀਤਕਾਰ ਰਵਿੰਦਰ ਦੱਤ ਨੇ, ਜਦ ਕਿ ਇਸ ਨੂੰ ਸੰਗੀਤ ਦਿੱਤਾ ਹੈ, ਬੌਬੀ ਜੈਜੇ ਵਾਲ ਨੇ। ੁਨ੍ਹਾਂ ਦੱਸਿਆ ਕਿ ਇਸ ਗੀਤ ਦੀ ਵੀਡੀਓ ਵੀ ਜਲਦੀ ਹੀ ਸਰੋਤਿਆਂ ਦੇ ਰੂ-ਬਰੂ ਹੋਵੇਗਾ ਅਤੇ ਬਹੁਤ ਜਲਦ ਸੂਫ਼ੀਆਨਾ ਰੰਗ ਵਿਚ ਰੰਗੇ ਗੀਤ ਬਣ ਕੇ ਸਾਂਈਂਆਂ ਦੀ ਵੀ ਬਹੁਤ ਜਲਦ ਪੇਸ਼ ਕੀਤਾ ਜਾਵੇਗਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media