ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ‘ਸਾਯੋਨਾਰਾ-2017’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ’ਚ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਅਤੇ ਮਨੋਰੰਜਕ ਖੇਡਾਂ ਕਰਵਾਕੇ ਭਾਵਪੂਰਤ ਵਿਦਾਇਗੀ ਦਿੱਤੀ।ਵਿਦਾਇਗੀ ਸਮਾਰੋਹ ਦਾ ਆਰੰਭ ਕਾਲਜ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ ਦੇ ਵਿਦਿਆਰਥੀਆਂ ਲਈ ਸ਼ੁਭ ਸੰਦੇਸ ਨਾਲ ਹੋਇਆ। ਜਿਸ ’ਚ ਉਨ੍ਹਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਲਈ ਮਿਹਨਤ ਅਤੇ ਲਗਨ ਨਾਲ ਤਿਆਰੀ ਕਰਕੇ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਹੈ। 
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਾਇਗੀ ਸਮਾਰੋਹ ਦਾ ਅਰਥ ਹਮੇਸ਼ਾ ਲਈ ਵੱਖ ਹੋਣਾ ਨਹੀਂ ਹੈ।ਕਾਲਜ ’ਚ 12ਵੀਂ ਤੋਂ ਬਾਅਦ ਸਾਇੰਸ, ਆਰਟਸ ਅਤੇ ਕਾਮਰਸ ਦੇ ਵਿਦਿਆਰਥੀਆਂ ਲਈ ਬੀ. ਐਸ.ਸੀ (ਮੈਡੀਕਲ, ਨਾਨ ਮੈਡੀਕਲ) ਬੀ.ਕਾਮ, ਬੀ.ਸੀ.ਏ, ਬੀ.ਏ ਵਰਗੇ ਡਿਗਰੀ ਕੋਰਸ ਉਪਲਬਧ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਬੋਰਡ ਤੋਂ ਚੰਗੇ ਨੰਬਰ ਲੈ ਕੇ ਡਿਗਰੀ ਕੋਰਸ ਲਈ ਫਿਰ ਕਾਲਜ ’ਚ ਆਉਣ ਲਈ ਸੱਦਾ ਦਿੱਤਾ। ਇਸ ਮੌਕੇ +2 ਸਾਇੰਸ ਦੀ ਸਿਮਰਨਜੋਤ ਕੌਰ ਅਤੇ ਸਹਿਜਦੀਪ ਸਿੰਘ ਨੂੰ ਮਿਸ ਅਤੇ ਮਿਸਟਰ ਫੇਅਰਵੈਲ, ਸਿਮਰਨਪ੍ਰੀਤ ਕੌਰ ਅਤੇ ਸਿਮਰਨਜੋਤ ਸਿੰਘ ਨੂੰ ਮਿਸ ਅਤੇ ਮਿਸਟਰ ਕੌਨਫੀਡੈਂਟ, ਰੋਬਨਜੀਤ ਸਿੰਘ ਨੂੰ ਮਿਸਟਰ ਹੈਂਡਸਮ ਅਤੇ ਲਵਲੀਨ ਕੌਰ ਨੂੰ ਮਿਸ ਚਾਰਮਿੰਗ ਦੇ ਖਿਤਾਬ ਨਾਲ ਨਿਵਾਜਿਆ ਗਿਆ।
ਇਸ ਮੌਕੇ ਪ੍ਰੋ. ਅੰਜਨਾ ਅਤੇ ਪ੍ਰੋ. ਰਣਜੀਤ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਆਪਣੇ ਵਿਚਾਰਾਂ ਅਤੇ ਚੁਟਕਲਿਆਂ ਰਾਹੀਂ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ।ਇਸ ਮੌਕੇ ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਜਗਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਸ਼ਿਵਮਾਯੰਕ, ਪ੍ਰੋ. ਰੋਹਿਤ ਕਾਕੜੀਆ, ਪ੍ਰੋ. ਗਗਨਦੀਪ ਕੌਰ, ਪ੍ਰੋ. ਬਲਵੰਤ ਸਿੰਘ, ਪੂਜਾ ਅਰੋੜਾ ਸਮੇਤ ਸਮੂਹ ਸਟਾਫ ਮੈਂਬਰ ਹਾਜਰ ਸਨ। ਵਿਦਿਆਰਥੀਆਂ ’ਚ ਇਸ ਸਮਾਰੋਹ ਪ੍ਰਤੀ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media