Thursday, June 25, 2026

ਸੁਪਰਵਾਈਜ਼ਰ ਤੇ ਗੁਰਦੁਆਰਾ ਇੰਸਪੈਕਟਰ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 01 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਲਵਿੰਦਰ ਸਿੰਘ ਸੁਪਰਵਾਈਜ਼ਰ ਖਰੀਦ ਵਿਭਾਗ ਤੇ ਸੁਖਦੇਵ ਸਿੰਘ ਗੁਰਦੁਆਰਾ ਇੰਸਪੈਕਟਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।PPN0203201713ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਕਿਹਾ ਕਿ ਬਲਵਿੰਦਰ ਸਿੰਘ ਸੁਪਰਵਾਈਜ਼ਰ 32 ਸਾਲ ਤੇ ਸੁਖਦੇਵ ਸਿੰਘ 31 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਹੋਣ ਵਾਲੇ ਕਰਮਚਾਰੀਆਂ ਨੇ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਪੂਰੀ ਦ੍ਰਿੜਤਾ ਤੇ ਇਮਾਨਦਾਰੀ ਨਾਲ ਨਿਭਾਇਆ ਹੈ।ਬਲਵਿੰਦਰ ਸਿੰਘ ਤੇ ਸੁਖਦੇਵ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸ੍ਰੀ ਸਾਹਿਬ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਜੀਤ ਸਿੰਘ ਮੀਤ ਸਕੱਤਰ, ਲਖਬੀਰ ਸਿੰਘ ਵਧੀਕ ਮੈਨੇਜਰ, ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸਤਨਾਮ ਸਿੰਘ ਤੇਪਲਵਿੰਦਰ ਸਿੰਘ ਇੰਚਾਰਜ ਅਤੇ ਭੁਪਿੰਦਰ ਸਿੰਘ ਨਾਗੋਕੇ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply