Sunday, April 26, 2026

ਸਿਟੀ ਕੰਪਲੈਕਸ ਦੇ ਬੈਸਮੈਂਟ ਵਿੱਚ ਬਣੀ ਪਾਰਕਿੰਗ ਲੋਕਾਂ ਲਈ ਸ਼ੁਰੂ ਡਿਪਟੀ ਕਮਿਸ਼ਨਰ

ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਗੁਰਦਾਸਪੁਰ ਰੋਡ ਨਜਦੀਕ ਯੂ-ਨਾਈਟ ਹੋਟਲ ਤੋਂ ਲੈ ਕੇ ਪੁਰਾਣੇ ਐਸ.ਡੀ.ਐਮ ਦਫਤਰ ਤੱਕ ਰੋਡ ਤੇ ਪੀਲੀ ਲਾਈਨ ਲਗਾਈ ਜਾਏਗੀ ਤਾਂ ਜੋ ਲੋਕ ਆਪਣੇ ਵਹੀਕਲ ਪੀਲੀ ਲਾਈਨ ਦੇ ਅੰਦਰ ਹੀ ਪਾਰਕ ਕਰਨ ਅਤੇ ਇਸ ਮਾਰਗ ਤੇ ਵੱਧ ਰਹੀ ਟ੍ਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ।PPN0203201716ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਪਠਾਨਕੋਟ ਵਿੱਚ ਚਲਾਏ ਜਾ ਰਹੇ ਪ੍ਰੋਜੈਕਟਾਂ ਅਤੇ ਕੀਤੇ ਜਾਣ ਵਾਲੇ ਵਿਕਾਸ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲ੍ਹਾਂ, ਡਾ. ਨਰੇਸ ਕਾਂਸਰਾ ਸਿਵਲ ਸਰਜਨ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਡਾ. ਕੁਲਦੀਪ ਮਹਾਜਨ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਬਾਲਮੀਕਿ ਚੋਕ ਵਿੱਚ ਬਣਾਏ ਸਿਟੀ ਕੰਪਲੈਕਸ ਦੇ ਬੈਸਮੈਂਟ ਵਿੱਚ ਬਣਾਈ ਪਾਰਕਿੰਗ ਦੀ ਸੁਵਿਧਾ ਲੋਕਾਂ ਲਈ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਵਹੀਕਲ ਪਾਰਕ ਕਰਨ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਦੁਕਾਨਾਂ ਦੇ ਬਾਹਰ ਸਮਾਨ ਨਾ ਲਗਾਉਂਣ ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਝ ਖੱਡਾਂ ਦੀ ਨਿਲਾਮੀ ਕੀਤੀ ਗਈ ਸੀ ਅਤੇ ਯੋਜਨਾ ਦੇ ਅਨੁਸਾਰ ਉਨ੍ਹਾਂ ਖੱਡਾਂ ਦੇ ਪੰਜ ਕਿਲੋਮੀਟਰ ਦੇ ਘੇਰੇ ਅੰਦਰ ਆਉਂਦੇ ਪਿੰਡਾਂ ਵਿੱਚ ਵਿਕਾਸ ਕਾਰਜ ਕਰਨੇ ਅਰੰਭ ਕੀਤੇ ਜਾਣੇ ਹਨ।ਜਿਸ ਦੇ ਲਈ ਵੱਖ ਵੱਖ ਵਿਭਾਗਾਂ ਵੱਲੋਂ ਕੁਝ ਨਵੇਂ ਪ੍ਰੋੋਜੈਕਟ ਵੀ ਤਿਆਰ ਕੀਤੇ ਗਏ ਹਨ ਜਲਦੀ ਹੀ ਇਨ੍ਹਾਂ ਪ੍ਰੋਜੈਕਟਾਂ ਦਾ ਕੰਮ ਸੁਰੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਰੀਅਰ ਐਬੰਸਟਰ ਤਿਆਰ ਕੀਤੇ ਜਾਣ ਅਤੇ ਨੋਕਰੀ ਪ੍ਰਾਪਤੀ ਲਈ ਮਾਹਿਰਾਂ ਨਾਲ ਸੰਪਰਕ ਕਰ ਕੇ ਬੱਚਿਆਂ ਨੂੰ ਆਈ.ਪੀ.ਐਸ, ਆਈ.ਏ.ਐਸ ਅਤੇ ਪੀ.ਸੀ.ਐਸ ਦੀਆਂ ਤਿਆਰੀਆਂ ਕਰਵਾਈਆਂ ਜਾਣ ਤਾਂ ਜੋ ਬੱਚੇ ਆਪਣੇ ਭਵਿੱਖ ਦੀ ਵਧੀਆਂ ਚੋਣ ਕਰ ਸਕਣ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply