ਧੂਰੀ, 2 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਅਤੇ ਗਰਾਮ ਪੰਚਾਇਤ ਪਿੰਡ ਰਾਜੋਮਾਜਰਾ ਵੱਲੋਂ ਸਲਾਨਾ ਕਬੱਡੀ ਟੂਰਨਾਮੈਂਟ 4 ਅਤੇ 5 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਯੂਥ ਕਲੱਬ ਦੇ ਪ੍ਰਧਾਨ ਐਡਵੋਕੇਟ ਬਲਜਿੰਦਰ ਸਿੰਘ ਬਲਜਿੰਦਰ ਸਿੰਘ ਹਰੀਕਾ ਨੇ ਕਿਹਾ ਕਿ ਇਸ ਟੂਰਨਾਮੈਂਟ ਵਿੱਚ 4 ਮਾਰਚ ਨੂੰ 42 ਕਿਲੋ ਅਤੇ 55 ਕਿਲੋ ਦੇ ਖਿਡਾਰੀਆਂ ਦੇ ਮੈਚ ਹੋਣਗੇ ਅਤੇ 5 ਮਾਰਚ ਨੂੰ 75 ਕਿਲੋ ਭਾਰ ਦੇ ਅਤੇ ਇੱਕ ਪਿੰਡ ਦੇ ਓਪਨ ਮੁਕਾਬਲੇ ਵੀ ਕਰਵਾਏ ਜਾਣਗੇ।ਉਹਨਾਂ ਦੱਸਿਆ ਕਿ ਇੱਕ ਪਿੰਡ ਦੀ ਟੀਮ ਵਿੱਚ 3 ਖਿਡਾਰੀ ਹੋਰ ਦੂਸਰੇ ਪਿੰਡ ਦੇ ਵੀ ਹੋ ਸਕਦੇ ਹਨ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ ਦੇਣ ਦੇ ਨਾਲ-ਨਾਲ ਚੰਗੇ ਰੇਡਰ ਅਤੇ ਸਟਾਫਰ ਖਿਡਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਹਨਾਂ ਇਸ ਕੱਬਡੀ ਟੂਰਨਾਮੈਂਟ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media