Friday, June 26, 2026

ਸਵੈ ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ 6 ਮਾਰਚ ਤੋਂ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) -ਪੰਜਾਬ ਸਰਾਕਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੜ੍ਹੇ ਲਿਖੇ ਬੇਰੁਜ਼ਗਾਰ ਨੂੰ ਸਵੈ ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਇਹ ਜਾਣਕਾਰੀ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵੱਲੋਂ ਦਿੱਤੀ ਗਈ, ਜਿਸ ਵਿੱਚ ਕੋਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋਂ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋਂ ਵੱਧ 50 ਸਾਲ ਹੋਵੇ, ਪੰਜਵੀ ਪਾਸ ਹੋਵੇ, ਬੇਰੁਜ਼ਗਾਰ ਹੋਵੇ ਅਤੇ ਪੇਂਡੂ ਇਲਾਕੇ ਨਾਲ ਸਬੰਧਤ ਹੋਵੇ, ਇਸ ਟ੍ਰੇਨਿੰਗ ਕੋਰਸ ਵਿਚ ਭਾਗ ਲੈ ਸਕਦਾ ਹੈ। ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਜਿਲ੍ਹਾ ਅੰਮ੍ਰਿਤਸਰ ਵਿਖੇ 06-03-2017 ਨੂੰ ਚਲਾਇਆ ਜਾਵੇਗਾ।ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਲਈ ਅਪਲਾਈ ਕਰਨ ਦੀ ਆਖਰੀ 03-03-2017 ਹੈ। ਹਰਦੀਪ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਚਾਹਵਾਨ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਜਿਲ੍ਹਾ ਅੰਮ੍ਰਿਤਸਰ ਵਿਖੇ ਆਪਣੇ ਨਾਲ ਪੰਜਵੀਂ ਜਾਂ ਅੱਠਵੀਂ ਜਾਂ ਦਸਵੀਂ ਜਿਹੜਾ ਵੀ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ ਫੋਟੋ ਲੈ ਕੇ ਆਉਣ ਟ੍ਰੇਨਿੰਗ ਉਪਰੰਤ ਸਿਖਿਆਰਥੀਆਂ ਨੂੰ ਸਸਤੇ ਵਿਆਜ ਦਰ ਅਤੇ ਸਬਸਿਡੀ (ਨਬਾਰਗ ਸਕੀਮ ਅਧੀਨ ਜਨਰਲ 25 ਫੀਸਦੀ ਅਤੇ ਅ.ਜਾਤੀ 33 ਫੀਸਦੀ) ਉਪਰ ਡੇਅਰੀ ਫਾਰਮਿੰਗ ਬਨਾਉਣ ਲਈ ਕਰਜ਼ੇ ਦਿਵਾਏ ਜਾਣਗੇ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply