ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਸੰਧੂ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਅਤੇ ਪੰਜਾਬੀ ਮਾਂ ਬੋਲੀ ਉਤਸਵ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਵਿਸ਼ਵ ਵਿਆਪੀ ਸਮਾਗਮਾਂ ਦੀ ਲੜੀ ਦੇ ਚਲਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਵਿਖ ਮੈਡਮ ਜਸਵਿੰਦਰ ਕੌਰ ਤੇ ਮੈਡਮ ਰਵਿੰਦਰ ਕੌਰ ਦੀ ਅਗਵਾਈ ਤੇ ਬੇਮਿਸਾਲ ਪ੍ਰਬੰਧਾਂ ਹੇਠ ਪੰਜਾਬੀ ਮਾਂ-ਬੋਲੀ ਦਿਵਸ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਸਮੂਹਿਕ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਦਰਜ ਕਰਵਾਈ।
ਪ੍ਰਿੰਸੀਪਲ ਹਰਪ੍ਰੀਤ ਕੌਰ ਖੁਨਖੁਨ ਨੇ ਕਿਹਾ ਕਿ ਪੰਜਾਬੀ ਮਾਂ-ਬੋਲੀ ਵਿਸ਼ਵ ਦੇ ਸਾਰੇ ਦੇਸ਼ਾਂ ਦੇ ਵਿੱਚ ਬੋਲੀਆਂ ਜਾਣ ਵਾਲੀਆਂ ਖੇਤਰੀ ਭਾਸ਼ਾਵਾਂ ਦੀ ਮੋਹਰੀ ਤੇ ਮਿੱਠੀ ਬੋਲੀ ਹੈ।ਜਿਸ ਨੇ ਵਿਸ਼ਵ ਪੱਧਰ ਤੇ ਮੁਕਾਂਮ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਮਾਂ-ਬੋਲੀ ਨੇ ਟੈਲੀਵੁੱਡ, ਬਾਲੀਵੁੱਡ, ਪ੍ਰਿੰਟ ਤੇ ਇਲੈਕਟ੍ਰਾਨਿਕਸ ਮੀਡੀਆ ਦੇ ਵਿੱਚ ਵੀ ਚੰਗੀ ਮਜ਼ਬੂਤ ਪਕੜ ਬਣਾਈ ਹੈ।ਉਨ੍ਹਾਂ ਕਿਹਾ ਕਿ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਹੋਰ ਵੀ ਸਿਰਤੋੜ ਯਤਨ ਹੋਣੇ ਚਾਹੀਦੇ ਹਨ।ਪੰਜਾਬੀ ਮਾਂ-ਬੋਲੀ ਨੂੰ ਵਿਸ਼ਵ ਪੱਧਰ ਤੇ ਹੋਰ ਵੀ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।ਮੈਡਮ ਜਸਵਿੰਦਰ ਕੌਰ ਤੇ ਮੈਡਮ ਰਵਿੰਦਰ ਕੌਰ ਨੇ ਕਿਹਾ ਕਿ ਪੰਜਾਬੀ ਮਾਂ-ਬੋਲੀ ਵਿਸ਼ਵ ਸੱਭਿਆਚਾਰ, ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੀ ਤਰਜ਼ਮਾਨੀ ਕਰਨ ਦੇ ਕਾਬਿਲ ਹਨ।ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ੳ, ਅ, ੲ ਦਾ ਨਾਮ ਹੀ ਨਹੀਂ ਬਲਕਿ ਇੱਕ ਮਜ਼ਬੂਤ ਪਕੜ ਵਾਲੀ ਭਾਰਤੀ ਖੇਤਰੀ ਭਾਸ਼ਾ ਹੈ।ਇਹੀ ਕਾਰਨ ਹੈ ਕਿ ਦੇਸ਼ ਵਿਦੇਸ਼ ਦੇ ਲੋਕ ਪੰਜਾਬ ਦੇ ਵਿੱਚ ਆ ਕੇ ਪੰਜਾਬੀ ਮਾਂ ਬੋਲੀ ਸੁਣਦੇ ਹਨ ਤੇ ਇਸ ਨੂੰ ਸਿੱਖਣ ਦੀ ਕੋਸ਼ਿਸ਼ ਕਰਦੇ ਹਨ। ਇਥੇ ਹੀ ਬੱਸ ਨਹੀਂ ਪੰਜਾਬੀ ਸੱਭਿਆਚਾਰ ਤੇ ਪਹਿਰਾਵੇ ਨੂੰ ਵੀ ਅਪਣਾਉਣ ਦੀ ਕੋਸ਼ਿਸ਼ ਕਰਦੇ ਹਨ।ਇਸ ਮੌਕੇ ਵਿਦਿਆਰਥੀਆਂ ਨੂੰ ਪੈਂਤੀ ਅਤੇ ਪੰਜਾਬੀ ਸ਼ਬਦਾਵਲੀ ਤੇ ਅਰਥਾਂ ਤੇ ਵੀ ਰੌਸ਼ਨੀ ਪਾਈ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਮੈਡਮ ਅਮਰਜੀਤ ਕੌਰ, ਮੈਡਮ ਜਸਵਿੰਦਰ ਕੌਰ, ਮੈਡਮ ਰਵਿੰਦਰ ਕੌਰ, ਸੁਖਵੰਤ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media