ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਾਰੇ ਲੋਕਾਂ ਨੂੰ ਜਾਗਰੁਕ ਹੋਣ ਦੀ ਜਰੁਰੂਤ ਹੈ ਅਤੇ ਅਗਰ ਕਿਸੇ ਨੂੰ ਕੋਈ ਲਾਵਾਰਿਸ ਬੱਚਾ ਮਿਲਦਾ ਹੈ ਜਾਂ ਕਿਸੇ ਬੱਚੇ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਤਾਂ ਹਰੇਕ ਵਿਅਕਤੀ ਆਪਣੀ ਜਿੰਮਵਾਰੀ ਸਮਝਦੇ ਹੋਏ ਟੋਲ ਫ੍ਰੀ ਨੰਬਰ 1098 ਜਾਂ ਵਿਭਾਗੀ ਅਧਿਕਾਰੀਆਂ ਦੇ ਮੋਬਾਇਲ ਨੰਬਰ 85590-63371 ਜਾਂ ਫਿਰ 89680-33481 ਤੇ ਸੂਚਨਾ ਦੇ ਸਕਦਾ ਹੈ।ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਬਾਲ ਸੁਰੱਖਿਆ ਯੂਨਿਟ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਰਾਮ ਲੁਭਾਇਆ ਬੀ.ਡੀ.ਪੀ.ਓ ਧਾਰਕਲਾ, ੳਸ਼ਾ ਕੁਮਾਰੀ ਬਾਲ ਸੁਰੱਖਿਆ ਅਫਸਰ ਪਠਾਨਕੋਟ, ਜੋਤੀ ਬਾਲ ਸੁਰੱਖਿਆ ਅਫਸਰ ਗੈਰ-ਸੰਗਨਾਤਮਕ, ਗੋਰਬ ਬਾਲ ਸੁਰੱਖਿਆ ਅਫਸਰ ਸੰੰਗਨਾਤਮਕ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜਰ ਜਿਲ੍ਹਾ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨਾਲ ਹੋ ਰਹੇ ਸੋਸਨ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਬੱਚਿਆਂ ਨੂੰ ਇਨਸਾਫ ਮਿਲ ਸਕੇ।ਉਨ੍ਹਾਂ ਕਿਹਾ ਕਿ ਸਾਡੇ ਜਾਗਰੂਕ ਹੋਣ ਨਾਲ ਜਿਥੇ ਬੱਚਿਆਂ ਨੂੰ ਇਨਸਾਫ ਮਿਲੇਗਾ ਉਥੇ ਹੀ ਸਮਾਜ ਵਿੱਚ ਕਰਾਈਮ ਦਾ ਗਰਾਫ ਵੀ ਘੱਟ ਹੋਵੇਗਾ।ਉਨ੍ਹਾਂ ਕਿਹਾ ਕਿ ਬੱਚਿਆਂ ਕੋਲੋ ਜਬਰਨ ਭੀਖ ਮੰਗਵਾਣਾ ਜਾਂ ਇਸ ਤਰ੍ਹਾਂ ਦੇ ਹੋਰ ਕੰਮ ਕਰਵਾਉਣਾਂ ਹੀ ਕਰਾਈਮ ਨੂੰ ਜਨਮ ਦਿੰਦਾ ਹੈ ਅਤੇ ਸਾਡੀ ਜਿਮ੍ਹੇਵਾਰੀ ਬਣਦੀ ਹੈ ਕਿ ਆਸੀਂ ਸਮਾਜ ਵਿੱਚ ਰਹਿੰਦੇ ਹੋਏ ਸੋਸਣ ਦਾ ਸਿਕਾਰ ਹੋ ਰਹੇ ਬੱਚਿਆਂ ਨੂੰ ਇਨਸਾਫ ਦਿਲਾ ਸਕੀਏ। ਉਨ੍ਹਾਂ ਕਿਹਾ ਕਿ ਜਲਦੀ ਹੀ ਜਿਲ੍ਹਾ ਪਠਾਨਕੋਟ ਵਿੱਚ ਵੀ ਮਨਵਾਲ ਵਿਖੇ ਚਾਈਲਡ ਹੋਮ ਬਣਾਉਣ ਦੇ ਕਾਰਜ ਦਾ ਆਰੰਭ ਕੀਤਾ ਜਾਵੇਗਾ ਅਤੇ ਇਸ ਵਿੱਚ 0 ਤੋਂ 18 ਸਾਲ ਦੇ ਉਨ੍ਹਾਂ ਬੱਚਿਆਂ ਜੋ ਯਤੀਮ ਹਨ ਜਾਂ ਜਰੁਰਤਮੰਦ ਹਨ ਨੂੰ ਰੱਖਿਆ ਜਾਵੇਗਾ।ਉਨ੍ਹਾਂ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਤੋਂ ਬਾਅਦ ਸਟੇਟ ਪੱਧਰ ਤੇ ਲੁਧਿਆਣਾ ਵਿਖੇ ਬਣਾਏ ਚਾਈਲਡ ਹੋਮ ਵਿੱਚ ਬੱਚਿਆਂ ਨੂੰ ਭੇਜਿਆ ਜਾਵੇਗਾ, ਉਸ ਤੋਂ ਬਾਅਦ ਉਹ ਬੱਚੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮ ਦੀ ਚੋਣ ਕਰਦੇ ਹਨ ਤਾਂ ਜੋ ਵਧੀਆ ਨਾਗਰਿਕ ਬਣ ਕੇ ਆਪਣਾ ਜੀਵਨ ਗੁਜਾਰ ਸਕਣ।
ਉਨ੍ਹਾਂ ਦੱਸਿਆ ਕਿ ਵਿਭਾਗੀ ਯੋਜਨਾਂ ਦੇ ਅਨੁਸਾਰ ਜੋ ਬੱਚੇ ਯਤੀਮ ਹਨ ਜਾ ਉਨ੍ਹਾਂ ਦੇ ਮਾਤਾ ਪਿਤਾ ਕੰਮ ਨਹੀਂ ਕਰ ਸਕਦੇ ਅਪੰਗ ਹਨ ਪਰ ਬੱਚਾ ਸਕੂਲ ਵਿੱਚ ਪੜ ਰਿਹਾ ਹੈ ਤਾਂ ਵਿਭਾਗ ਵੱਲੋਂ ਬੱਚੇ ਦੀ ਪੜਾਈ ਲਈ ਹਰ ਮਹੀਨੇ 2 ਹਜਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਜੋ ਬੱਚਾ ਆਪਣੀ ਪੜਾਈ ਜਾਰੀ ਰੱਖ ਸਕੇ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਰਕਾਰੀ ਹਸਪਤਾਲ ਪਠਾਨਕੋਟ ਵਿਖੇ ਵੀ ਬੱਚਿਆਂ ਦੇ ਜੀਵਨ ਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਲਣਾ ਯੋਜਨਾਂ ਸੁਰੂ ਕੀਤੀ ਗਈ ਹੈ ਤਾਂ ਜੋ ਕਿਸੇ ਬੱਚੇ ਨੂੰ ਜੀਵਨ ਮਿਲ ਸਕੇ।ਉਨ੍ਹਾਂ ਦੱਸਿਆ ਕਿ ਅਗਰ ਕੋਈ ਵਿਅਕਤੀ ਜਾ ਮਹਿਲਾ ਇਸ ਪਾਲਣੇ ਵਿੱਚ ਬੱਚੇ ਨੂੰ ਰੱਖਦਾ ਹੈ ਤਾਂ ਉਸ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਜਿਥੇ ਜਿਲ੍ਹਾ ਪੱਧਰ ਤੇ ਕਮੇਟੀ ਬਣਾਈ ਗਈ ਹੈ।ਇਸ ਤੋਂ ਬਾਅਦ ਬਲਾਕ ਪੱਧਰ ਅਤੇ ਪਿੰਡ ਪੱਧਰ ਤੇ ਵੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਜਿਮ੍ਹੇਵਾਰੀ ਬਣਦੀ ਹੈ ਕਿ ਆਸੀ ਇਸ ਸਮਾਜਿਕ ਕਾਰਜ ਲਈ ਆਪਣਾ ਪੂਰਣ ਸਹਿਯੋਗ ਦੇਈਏ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media