ਅਲਗੋਂ ਕੋਠੀ, 3 ਮਾਰਚ (ਪੰਜਾਬ ਪੋਸਟ- ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) ਗੋਇੰਦਵਾਲ ਰੋਡ ਤਰਨ ਤਾਰਨ ਸਥਿਤ ਗੁਰੂ ਨਾਨਕ ਦੇਵ ਸੁਪਰ ਸਪੈਸਲਿਸਟ ਹਸਪਤਾਲ ਦੇ ਬਾਹਰੋਂ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਚੋਰੀ ਜੋਣ ਦਾ ਸਮਾਚਾਰ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਚੂੰਘ ਨੇ ਦਸਿਆ ਕਿ ਉਹ ਤੇ ਉਸ ਦਾ ਲੜਕਾ ਸਰਬਜੀਤ ਸਿੰਘ ਮੋਟਰਸਾਈਕਲ ਹਸਪਤਾਲ ਦੇ ਬਾਹਰ ਲਗਾ ਕੇ ਦਵਾਈ ਲੈਣ ਡਾਕਟਰ ਕੋਲ ਗਏ ਸਨ ਅਤੇ ਜਦ ਦਵਾਈ ਲੈ ਕੇ ਵਾਪਸ ਆਏ ਤਾਂ ਵੇਖਿਆ ਕਿ ਉਨਾਂ ਦਾ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ਪੀ.ਬੀ.38.ਬੀ.6376 ਰੰਗ ਨੀਲਾ ਅਤੇ ਕਾਲਾ ਕੋਈ ਚੋਰੀ ਕਰਕੇ ਲੈ ਗਿਆ ਸੀ। ਬੂਟਾ ਸਿੰਘ ਨੇ ਕਿਹਾ ਕਿ ਉਨਾਂ ਨੇ ਚੋਰੀ ਦੀ ਰਿਪੋਰਟ ਥਾਣਾ ਸਿਟੀ ਤਰਨ ਤਾਰਨ ਵਿਖੇ ਦਰਜ ਕਰਵਾ ਦਿੱਤੀ ਹੈ ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media