ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਹਾਲ ਹੀ ਵਿਚ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਵਾਰਡ ਨੰਬਰ 9, ਪੰਜਾਬੀ ਬਾਗ ਤੋਂ ਚੁਣੇ ਗਏ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਦਾ ਪਾਰਟੀ ਉਮੀਦਵਾਰਾਂ ਨੂੰ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਦਿਵਾਉਣ ਲਈ ਧੰਨਵਾਦ ਕੀਤਾ ਹੈ।
ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਸਿਰਸਾ ਨੇ ਕਿਹਾ ਕਿ `ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਕਾਮਯਾਬੀ ਨੂੰ ਯਕੀਨੀ ਬਣਾਉਣ ਲਈ ਵਰਕਰਾਂ ਨੇ ਜਿਥੇ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕੀਾ ਉਥੇ ਵਿਰੋਧੀ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਕੂੜ-ਪ੍ਰਚਾਰ ਦਾ ਠੋਕਵਾਂ ਜੁਆਬ ਦੇਣ ਲਈ ਸੋਸ਼ਲ ਮੀਡੀਆ ਉੱਤੇ ਵੀ ਤਿੱਖੀ ਨਜ਼ਰ ਰੱਖੀ ।ਜਿਸ ਵਾਸਤੇ ਉਹ ਅਕਾਲੀ ਦਲ ਦੇ ਸਾਰੇ ਵਰਕਰਾਂ ਦੇ ਤਹਿ ਦਿਲੋਂ ਧੰਨਵਾਦੀ ਹਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media