Tuesday, September 1, 2026

ਸੋਨੂੰ ਜੰਡਿਆਲਾ ਨੇ ਮਾਨਾਂਵਾਲਾ ਵਿਖੇ ਨਸ਼ਾ ਛੁਡਾਊ ਕੇਂਦਰ ਖੋਲਣ ‘ਤੇ ਰਣੀਕੇ ਅਤੇ ਜਿਆਣੀ ਦਾ ਕੀਤਾ ਧੰਨਵਾਦ

PPN190605

ਜੰਡਿਆਲਾ ਗੁਰੂ, 19  ਜੂਨ (ਹਰਿੰਦਰਪਾਲ ਸਿੰਘ)- ਸ੍ਰੋਮਣੀ ਅਕਾਲੀ ਦਲ (ਬ) ਅੰਮ੍ਰਿਤਸਰ ਦਿਹਾਤੀ ਐਸ.ਸੀ./ਐਸ.ਸੀ. ਸੈੱਲ ਦੇ ਜਨਰਲ ਸਕੱਤਰ ਸੋਨੂੰ ਜੰਡਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਨਸ਼ਾ ਛੁਡਾਊ ਕੇਂਦਰ ਖੋਲਣ ਨਾਲ ਇਲਾਕੇ ਦੀ ਮੰਗ ਪੂਰੀ ਹੋਈ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਆਪਣਾ ਇਲਾਜ਼ ਕਰਵਾਉਣ ਲਈ ਦੂਰ ਦੂਰ ਜਾਣ ਦੀ ਲੋੜ ਨਹੀਂ ਪਵੇਗੀ। ਸੋਨੂੰ ਜੰਡਿਆਲਾ ਨੇ ਦੱਸਿਆ ਕਿ ਮਾਨਾਂਵਾਲਾ ਵਿਖੇ ਖੋਲੇ ਗਏ ਨਸ਼ਾ ਛੁਡਾਊ ਕੇਂਦਰ ‘ਚ ਨਸ਼ਿਆਂ ਦੇ ਆਦੀਆਂ ਦਾ ਇਲਾਜ਼ ਕਰਨ ਦਾ ਉਪਰਾਲਾ ਸਿਵਲ ਸਰਜਨ ਅੰਮ੍ਰਿਤਸਰ ਤੇ ਐਸ.ਐਮ.ਓ. ਡਾ. ਨਰਿੰਦਰ ਕੌਰ ਦੀ ਰਹਿਨੁਮਾਈ ਹੇਠ ਆਰੰਭ ਕਰ ਦਿੱਤਾ ਗਿਆ ਹੈ ਅਤੇ ਮੈਡੀਕਲ ਅਫਸਰ ਡਾ.ਰਵਿੰਦਰ ਕੁਮਾਰ ਨੇ ਅੱਜ ਪਹਿਲਾ ਮਰੀਜ ਦਾਖਲ ਕਰਕੇ ਉਸਦਾ ਇਲਾਜ਼ ਵੀ ਸ਼ੁਰੂ ਕਰ ਦਿੱਤਾ। ਸੋਨੂੰ ਜੰਡਿਆਲਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਣੀਕੇ, ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦਾ ਮਾਨਾਂਵਾਲਾ ਵਿਖੇ ਨਸ਼ਾ ਛੁਡਾਊ ਕੇਂਦਰ ਖੋਲਣ ‘ਤੇ ਤਹਿ ਦਿਲੋਂ ਧੰਨਵਾਦ ਕੀਤਾ।

ਅਤੇ ਦਾ ਕੀਤਾ

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply