Saturday, July 11, 2026

ਗ੍ਰਾਮੀਨ ਖੇਤਰ ਵਿੱਚ ਸਥਿਤ ਹਰੇਕ ਬੈਂਕ ਦੇ ਸ਼ਾਖਾ ਅਧਿਕਾਰੀ ਹਰ ਮਹੀਨੇ ਸਕੀਮਾਂ ਦੀ ਜਾਣਕਾਰੀ ਸਬੰਧੀ ਲਗਾਉਣਗੇ

ਪਠਾਨਕੋਟ, 3 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਦੇ ਗ੍ਰਾਮੀਨ ਖੇਤਰ ਵਿੱਚ ਸਥਿਤ ਹਰੇਕ ਬੈਂਕ ਦੀ ਸ਼ਾਖਾ ਵੱਲੋਂ ਅਧਿਕਾਰੀ ਹਰ ਮਹੀਨੇ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦੇਣਗੇ ਅਤੇ ਇਸ ਦੇ ਨਾਲ ਹੀ ਆਪਣੀ ਪ੍ਰਤੀ ਹਫਤੇ ਵਿੱਚ ਕੀਤੀ ਕਾਰਗੁਜਾਰੀ ਦੀ ਰਿਪੋਰਟ ਜਿਲਾ ਪ੍ਰਸਾਸਨ ਦੇ ਦਫਤਰ ਵਿਖੇ ਭੇਜਣਗੇ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਮਲਿਕਪੁਰ ਵਿਖੇ ਬਣਾਏ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜਿਲੇ ਦੇ ਵੱਖ ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਦੇ ਦੋਰਾਨ ਕੀਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ, ਰਾਜੇਸ ਗੁਪਤਾ ਚੀਫ ਲੀਡ ਜਿਲਾ ਮੈਨੇਂਜਰ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਅਤੇ ਵੱਖ ਵੱਖ ਬੈਂਕਾਂ ਦੇ ਜਿਲਾ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਬਹੁਤ ਵਧੀਆ ਗੱਲ ਹੈ ਕਿ ਸਟੇਟ ਬੈਂਕ ਆਫ ਇੰਡਿਆ ਪਠਾਨਕੋਟ ਵੱਲੋਂ ਸਮਾਜਿਕ ਕਾਰਜਾਂ ਵਿੱਚ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ ।ਉਨਾਂ ਦੱਸਿਆ ਐਸ.ਬੀ.ਆਈ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਲਈ 50 ਵੱਡੇ ਡਸਟਬੀਨ ਅਤੇ ਜਿਲਾ ਪਠਾਨਕੋਟ ਦੇ ਲੋਕਾਂ ਲਈ ਇਕ ਐਮਬੂਲੈਂਸ ਦਿੱਤੀ ਹੈ। ਉਨਾਂ ਕਿਹਾ ਕਿ ਹੋਰਨਾਂ ਬੈਂਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਜਿਲਾ ਪਠਾਨਕੋਟ ਵਿੱਚ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ।ਉਨਾਂ ਵੱਖ ਵੱਖ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੈਂਕਾਂ ਦੁਆਰਾ ਲੋਕਾਂ ਦੇ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇਨਾ ਯੋਜਨਾਵਾਂ ਤੋਂ ਲਾਭ ਪ੍ਰਾਪਤ ਕਰ ਸਕਣ।ਉਨਾਂ ਨੇ ਕਿਹਾ ਕਿ ਗਰੀਬ ਲੋਕਾਂ ਅਤੇ ਪੜੇ ਲਿੱਖੇ ਬੇਰੋਜਗਾਰ ਨੋਜਵਾਨਾਂ  ਲਈ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਕੈਂਪ ਲਗਾ ਕੇ ਉਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋਂ ਉਹ ਇਨਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਰੋਜਗਾਰ ਚਲਾ ਸਕਣ।ਉਨਾਂ ਕਿਹਾ ਕਿ ਹਰੇਕ ਬੈਂਕ ਦੀ ਸ਼ਾਖਾ ਆਪਣੇ ਹਫਤੀ ਦੀ ਕਾਰਗੁਜਾਰੀ ਰਿਪੋਰਟ ਜਿਲਾ ਪ੍ਰਸਾਸਨ ਨੂੰ ਦੇਵੇਗਾ।ਜਿਲਾ ਪ੍ਰਸਾਸਨ ਵੱਲੋਂ ਸਭ ਤੋਂ ਵਧੀਆ ਸਮਾਜਿਕ ਕਾਰਜ ਕਰਨ ਵਾਲੇ ਪਹਿਲੇ ਪੰਜ ਬੈਂਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਜਾਵੇਗਾ ਅਤੇ ਆਰ.ਬੀ.ਆਈ. ਨੂੰ ਵੀ ਉਨਾਂ ਬੈਂਕਾਂ ਦੀ ਵਧੀਆ ਕਾਰਗੁਜਾਰੀ ਦੀ ਰਿਪੋਰਟ ਭੇਜੀ ਜਾਵੇਗੀ।ਰਾਜੇਸ਼ ਗੁਪਤਾ ਚੀਫ ਲੀਡ ਜਿਲਾ ਮੈਨੇਂਜਰ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਨੇ ਮੀਟਿੰਗ ਵਿੱਚ ਵਿਸਵਾਸ਼ ਦੁਆਇਆ ਕਿ ਬੈਂਕਾਂ ਦੇ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ ਆਮ ਲੋਕਾ ਨੂੰ ਬੈਂਕਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …

Leave a Reply