
ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਖਾਦਾਂ ਦੇ ਨਾਮੂਨੇ ਵੀ ਭਰੇ ਗਏ ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰੰਘ ਖੇਤੀਬਾੜੀ ਵਿਕਾਸ ਅਫਸਰ, ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ ਆਧਾਰਤ ਵਿਸ਼ੇਸ਼ ਟੀਮ ਵੱਲੋਂ ਖੇਤੀ ਸਮੱਗਰੀ ਦੀ ਵਿਕਰੀ ਸੰਬੰਧੀ ਜ਼ਰੂਰੀ ਰਿਕਾਰਡ ਦੇ ਨਿਰੀਖਣ ਵੀ ਕੀਤਾ ਗਿਆ।
ਨੰਗਲ ਭੂਰ ਵਿਖੇ ਸ਼ਰਮਾ ਖਾਦ ਸਟੋਰ ਦੀ ਦੁਕਾਨ ਤੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਰ ਮੌਸਮ ਅਨਕੂਲ ਰਹਿਣ ਕਾਰਨ ਕਣਕ ਦੀ ਫਸਲ ਦਾ ਰਿਕਾਰਡ ਉਤਪਾਦਨ ਹੋਣ ਦੀ ਉਮੀਦ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਕਿਸੇ ਵੀ ਬਿਮਾਰੀ ਜਾਂ ਕੀੜੇ ਦਾ ਹਮਲਾ ਵੱਡੀ ਪੱਧਰ ਤੇ ਦੇਖਣ ਨੂੰ ਨਹੀਂ ਮਿਲਿਆ।ਉਨਾਂ ਕਿਹਾ ਕਿ ਕੁਝ ਜਗਾ ਤੇ ਕਣਕ ਦੀ ਕਿਸਮ ਐਚ ਡੀ 2967 ਉਪਰ ਪੀਲੀ ਕੁੰਗੀ ਦਾ ਹਮਲਾ ਦੇਖਿਆ ਗਿਆ ਸੀ, ਜਿਸ `ਤੇ ਕਿਸਾਨਾਂ ਵੱਲੋਂ ਸਮੇਂ ਸਿਰ ਛਿੜਕਾਅ ਕਰਕੇ ਬਿਮਾਰੀ ਨੂੰ ਹੋਰ ਵਧਣ ਤੋਂ ਰੋਕ ਦਿੱਤਾ ਗਿਆ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ,ਜਿਸ ਤਹਿਤ ਖਾਦਾਂ, ਕੀਟਨਾਸ਼ਕ ਅਤੇ ਬੀਜ ਦੀ ਵਿਕਰੀ ਤੇ ਕਰੜੀ ਨਿਗਾਹ ਰੱਖੀ ਜਾ ਰਹੀ ਹੈ।ਉਨਾਂ ਦੱਸਿਆ ਕਿ ਸਮੂਹ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਖੇਤੀ ਸਮੱਗਰੀ ਵੇਚਣ ਉਪਰੰਤ ਬਿੱਲ ਜ਼ਰੂਰ ਦਿੱਤਾ ਜਾਵੇ।ਡਾ ਅਮਰੀਕ ਸਿੰਘ ਨੇ ਖਾਦ ਵਿਕ੍ਰੇਤਾਵਾਂ ਨੂੰ ਸਖਤ ਤਾੜਨਾਂ ਕਰਦਿਆਂ ਕਿਹਾ ਕਿ ਜੋ ਖਾਦ ਵਿਕ੍ਰੇਤਾ ਬਿਨਾਂ ਲਾਇਸੰਸ ਤੋਂ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਕਰਨਗੇ।ਉਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਇਸੰਸਧਾਰਕ ਦੁਕਾਨਦਾਰਾਂ ਤੋਂ ਹੀ ਖੇਤੀ ਸਮਗਰੀ ਦੀ ਖ੍ਰੀਦ ਕਰਨ ਅਤੇ ਖ੍ਰੀਦ ਕਰਨ ਉਪਰੰਤ ਬਿੱਲ ਜ਼ਰੂਰੁ ਲੈਣ, ਜੇਕਰ ਕੋਈ ਦੁਕਾਨਦਾਰ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media