Saturday, July 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਵਿਦਾਇਗੀ ਪਾਰਟੀ ਦਾ ਅਯੋਜਨ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਨੌਵੀਂ ਜਮਾਤ ਦੇ ਵਿਦਿਅਰਥੀਆਂ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਅਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ ਬੱਚਿਆਂ ਨੇ ਡਾਂਸ, ਭੰਗੜਾ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਨੇ ਦਰਸ਼ਕਾਂ ਨੂੰ ਕੀਲ ਲਿਆ।ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਿ੍ਰੰਸੀਪਲ ਮੈਡਮ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕ ਹਮੇਸ਼ਾਂ ਬੱਚਿਆਂ ਦੀ ਰਹਿਨੁਮਾਈ ਕਰਕੇ ਉਹਨਾਂ ਨੂੰ ਆਪਣੇ ਪੈਰਾਂ `ਤੇ ਖੜੇ ਹੋਣ ਦਾ ਅਧਾਰ ਪ੍ਰਦਾਨ ਕਰਦੇ ਹਨ ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਦਸਵੀਂ ਜਮਾਤ ਦੇ ਬੱਚਿਆਂ ਨੂੰ ਤੋਹਫੇ ਦਿਤੇ ਅਤੇ ਉਹਨਾਂ ਦੀ ਭਵਿੱਖੀ ਕਾਮਯਾਬੀ ਲਈ ਸ਼ੁਭਕਾਮਨਾਂਵਾਂ ਦਿਤੀਆਂ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …

Leave a Reply