ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਦੀ ਕਾਮਯਾਬੀ ਲਈ ‘ਅਰਦਾਸ ਦਿਵਸ’ ਮਨਾਇਆ ਗਿਆ।ਸੁਖਮਨੀ ਸਾਹਿਬ ਦਾ ਪਾਠ ਕਰਕੇ ਭੋਗ ਪਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸੁਰਜੀਤ ਸਿੰਘ, ਇੰਜੀ. ਨਵਦੀਪ ਸਿੰਘ ਤੇ ਰਣਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਸਕੂਲ ਪਿ੍ਰੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਸਭ ਨੂੰ ਜੀ ਆਇਆਂ ਆਖਿਆ।ਇੰਜੀ. ਨਵਦੀਪ ਸਿੰਘ, ਸੁਰਜੀਤ ਸਿੰਘ ਤੇ ਰਣਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵਿਦਿਆ ਦੀ ਅਹਿਮੀਅਤ ਦੱਸਦਿਆਂ ਸਖ਼ਤ ਮਿਹਨਤ ਕਰਨ `ਤੇ ਜ਼ੋਰ ਦਿੱਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media