ਬਠਿੰਡਾ, 5 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਇਲਾਕੇ ਹੰਸ ਨਗਰ ਦੀਆਂ ਦੋ ਨਾਬਾਲਗ ਲੜਕੀਆਂ ਅਗਵਾ ਹੋਣ ਕਾਰਨ ਸ਼ਹਿਰ ਵਿਚ ਪੁਲਿਸ ਪ੍ਰਸਾਸ਼ਨ ਖਿਲਾਫ਼ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਅਨੁਸਾਰ ਥਾਣਾ ਕੈਨਾਲ ਕਲੋਨੀ ਸ਼ਿਕਾਇਤ ਦਰਜ `ਚ ਲੜਕੀਆਂ ਦੀ ਮਾਤਾ ਮੂਰਤੀ ਪਤਨੀ ਸੀਤਲ ਨੇ ਕਿਹਾ ਕਿ ਉਸ ਦੀਆਂ ਦੋ ਨਾਬਾਲਗ ਲੜਕੀਆਂ ਸ਼ੁਸਮਾ14 ਅਤੇ ਗੱਗੂ15 ਨੂੰ ਕੋਈ ਵਿਆਹ ਦੇ ਝਾਸੇ ਦੇ ਕੇ ਆਪਣੇ ਨਾਲ ਲੈ ਗਿਆ ਹੈ।ਇਸ ਤੋਂ ਇਲਾਵਾ ਪਿੰਡ ਦਿਆਲਪੁਰਾ ਭਾਈਕਾ ਦੀ ਰਹਿਣ ਵਾਲੀ ਲੜਕੀ ਲਖਵੀਰ ਕੌਰ 15 ਦੇ ਅਗਵਾ ਹੋਣ ਦੀ ਖ਼ਬਰ ਮਿਲੀ ਹੈ। ਸ਼ਿਕਾਇਤ ਕਰਤਾ ਲੜਕੀ ਦਾ ਪਿਤਾ ਸੁਖਮੰਦਰ ਸਿੰਘ ਵਾਸੀ ਦਿਆਲਪੁਰਾ ਨੇ ਪਿੰਡ ਦੇ ਵਾਸੀ ਹਿੰਮਤ ਸਿੰਘ ਪੁੱਤਰ ਜੀਤ ਸਿੰਘ ਵਿਰੁੱਧ ਕੇਸ ਦਰਜ ਕਰਵਾਇਆ ਹੈ ਲੇਕਿਨ ਹੁਣ ਤੱਕ ਇਸ ਕੇਸ ਵਿਚ ਕੋਈ ਗ੍ਰਿਫ਼ਤਾਰੀ ਨਹੀ ਹੋਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media