ਪਠਾਨਕੋਟ, 5 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਕਣਕ ਦੇ ਨਾੜ ਅਤੇ ਫਸਲਾਂ ਦੇ ਰਹਿੰਦ ਖੂੰਹਦ ਨੂੰ ਸਾੜਣ ਤੇ ਲਗਾਈ ਪਾਬੰਦੀ, ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਦੇ ਹਮਲੇ, ਬਹਾਰ ਰੁੱਤ ਦੀਆਂ ਫਸਲਾਂ ਦੀ ਕਾਸ਼ਤ, ਮਿੱਟੀ ਦੀ ਪਰਖ ਕਰਵਾਉਣ ਦੀ ਮਹੱਤਤਾ ਸੰਬੰਧੀ ਜਾਣਕਾਰੀ ਸੰਬੰਧੀ ਕਿਸਾਨਾਂ ਅੰਦਰ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਪਿੰਡ ਫੂਲ ਪਿਆਰਾ ਵਿਖੇ ਕਲੱਸਟਰ ਪੱਧਰੀ ਕੈਂਪ ਲਗਾਇਆ ਗਿਆ।
ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਲਗਾਏ ਕਿਸਾਨ ਸਿਖਲਾਈ ਕੈਂਪ ਵਿੱਚ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਸੰਦੀਪ ਸਿੰਘ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਦੀਪਕ ਕੁਮਾਰ ਖੇਤੀਬਾੜੀ ਉਪ ਨਿਰੀਖਕ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਗੁਰਪ੍ਰੀਤ ਸਿੰਘ ਬੀ.ਟੀ.ਐਮ, ਰਘਬੀਰ ਸਿੰਘ ਅਖਵਾਨਾ, ਧਰਮ ਸਿੰਘ, ਰੂਪ ਸਿੰਘ ਸੌਲੀ ਭੋਲੀ, ਚਰਨਜੀਤ ਸਿੰਘ, ਬਲਦੇਵ ਰਾਜ ਸ਼ਰਮਾ, ਕਰਤਾਰ ਚੰਦ ਸਮੇਤ ਅਨੇਕਾਂ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਮੁੱਚੇ ਦੇਸ਼ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਤੇ ਪਾਬੰਦੀ ਲਗਾ ਦਿੱਤੀ ਹੈ, ਇਸ ਲਈ ਕਣਕ ਦੀ ਕਟਾਈ ਤੋਂ ਬਾਅਦ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਹਰੀ ਖਾਦ ਕਰਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾਵੇ।ਉਨਾਂ ਕਿਹਾ ਕਿ ਕਣਕ ਦੀ ਫਸਲ ਉਪਰ ਤੇਲੇ ਦਾ ਹਮਲਾ ਪਹਿਲਾਂ ਖੇਤ ਦੇ ਬੰਨਿਆਂ ਹੁੰਦਾ ਹੈ ਅਤੇ ਤੇਲੇ ਦੇ ਸ਼ੁਰੂਆਤੀ ਹਮਲ ਦੌਰਾਨ ਬੰਨਿਆਂ ਦੇ ਨਾਲ ਨਾਲ ਕੀਟਨਾਸ਼ਕ ਦਾ ਛਿੜਕਾਅ ਕਰਨ ਨਾਲ ਤੇਲੇ ਦੇ ਹਮਲੇ ਨੂੰ ਪੂਰੇ ਖੇਤ ਵਿੱਚ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਡਾ. ਸੰਦੀਪ ਸਿੰਘ ਨੇ ਕਿਹਾ ਕਿ ਤੇਲੇ ਦੌ ਰੋਕਥਾਮ ਲਈ ਸਿਰਪ ਉਸ ਵਕਤ ਛਿੜਕਾ ਕਰੋ ਜਦ ਇੱਕ ਸਿੱਟੇ ਉਪਰ 5 ਜਾਂ 5 ਤੋ ਵੱਧ ਤੇਲੇ ਹੋਣ।ਉਨਾਂ ਕਿਹਾ ਕਿ ਤੇਲੇ ਦੀ ਰੋਕਥਾਮ ਲਈ 40 ਮਿ.ਲਿ. ਇਮਿਡਾਕਲੋਪਰਿਡ ਜਾਂ 20 ਗ੍ਰਾਮ ਥਾਇਆਮੈਥੋਕਸਮ ਜਾਂ 12 ਗ੍ਰਾਮ ਕਲੋਥੀਆਨੀਡਿਨ ਪ੍ਰਤੀ ਏਕੜ ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰੋ। ਉਨਾਂ ਕਿਹਾ ਕਿ ਕਿਸੇ ਦੇ ਕਹੇ ਤੇ ਸਿਫਾਰਸ਼ ਤੋਂ ਜ਼ਿਆਦਾ ਕੀਟਨਾਸ਼ਕ ਦਾ ਇਸਤੇਮਾਲ ਨਾ ਕਰੋ। ਕਣਕ ਦੀ ਫਸਲ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜੇਕਰ ਕੋਈ ਸਮੱਸਿਆ ਆਵੇ ਤਾਂ ਖੇਤੀਬਾੜੀ ਦਫਤਰ ਨਾਲ ਸ਼ੰਪਰਕ ਕਰਕੇ ਹੀ ਹੱਲ ਕੀਤਾ ਜਾਵੇ।ਉਨਾਂ ਕਿਹਾ ਕਿ ਪੀਲੀ ਕੁੰਗੀ ਦੇ ਸ਼ੁਰੂਆਤੀ ਹਮਲੇ ਦੌਰਾਨ ਧੌੜੀਆਂ ਵਿੱਚ ਛਿੜਕਾਅ ਕਰਕੇ ਪੀਲੀ ਕੁੰਗੀ ਨੂੰ ਅਗਾਂਹ ਵਧਣ ਤੋਂ ਰੋਕਿਆ ਜਾ ਸਕਦਾ ਹੈ।ਅਖੀਰ ਵਿੱਚ ਗੁਰਦਿੱਤ ਸਿੰਘ ਨੇ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।
Check Also
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ
ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …
Punjab Post Daily Online Newspaper & Print Media