ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੇ 6ਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਬਾਬਾ ਮਸਤ ਰਾਮ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਜਾ ਰਹੇ 70ਵੇਂ ਸਲਾਨਾ ਹੋਲਾ ਮੁਹੱਲਾ ਮਹਾਂਕੁੰਭ ਸਮਾਗਮਾਂ ਦੇ ਦੋਰਾਨ ਉਘੇ ਗਤਕਾ ਕੋਚ ਤੇ ਜਿਲ੍ਹਾ ਟੈਕਨੀਕਲ ਇੰਚਾਰਜ ਜਗਦੀਸ਼ ਸਿੰਘ ਦੀ ਦੇਖ ਰੇਖ ਹੇਠ ਅਖਾੜਾ ਕਲਗੀਧਰ ਦੇ ਸਿਖਿਆਰਥੀਆਂ, ਵਿਦਿਆਰਥੀਆਂ ਤੇ ਖਿਡਾਰੀਆਂ ਦੇ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ।
ਬੇਹਤਰ ਪ੍ਰਦਰਸ਼ਨ ਕਰਨ ਵਾਲਿਆਂ ਤੇ ਗਤਕਾ ਪ੍ਰਬੰਧਕਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਗੁਰਦੁਆਰਾ ਬੋਹੜੀ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤੇ ਮੁੱਖ ਸੇਵਾਦਾਰ ਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਗਤਕਾ ਗੁਰੂ ਕਾਲ ਦੇ ਵੇਲੇ ਤੋਂ ਸ਼ੁਰੂ ਕੀਤੀ ਗਈ ਉਹ ਖੇਡ ਹੈ, ਜੋ ਖੇਡਣ ਦੇ ਨਾਲ ਨਾਲ ਲੜਾਈ ਦੇ ਮੈਦਾਨ ਵਿਚ ਤੇ ਆਤਮ ਰੱਖਿਆ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਵਲੌਂ ਗਤਕੇ ਨੂੰ ਬਹੁਤ ਹੀ ਮਹੱਤਵ ਤੇ ਮਹਾਨਤਾ ਦਿੱਤੀ ਗਈ ਹੈ।ਇਸ ਲਈ ਸਿੱਖ ਬੱਚਿਆਂ ਨੂੰ ਇਸ ਦੀ ਸਿੱਖਿਆ ਹਾਸਲ ਕਰਕੇ ਇਸ ਦੀਆਂ ਰਹੁਰੀਤਾਂ, ਰਵਾਇਤਾਂ ਤੇ ਪ੍ਰੰਪਰਾਵਾਂ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੇ ਉਤਸ਼ਾਹ ਵਿਚ ਅਖਾੜਾ ਕਲਗੀਧਰ ਅਹਿਮ ਭੂਮਿਕਾ ਨਿਭਾ ਰਿਹਾ ਹੈ।ਇਸ ਮੋਕੇ ਮੇਜਰ ਸਿੰਘ ਸਰਕਾਰੀਆ, ਦਵਿੰਦਰ ਸਿੰਘ ਸੰਧੂ, ਪਰਮਿੰਦਰ ਸਿੰਘ ਸੰਧੂ, ਜਗਦੀਸ਼ ਸਿੰਘ ਆਦਿ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media