Saturday, August 22, 2026

ਨਿੱਜੀ ਪ੍ਰਕਾਸ਼ਕ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਪ੍ਰਕਾਸ਼ਨ `ਚ ਗਲਤੀਆਂ ਦੀ ਪੜਤਾਲ ਹੋਵੇਗੀ- ਪ੍ਰੋ: ਬਡੂੰਗਰ

Kirpal Badunger

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇੱਕ ਨਿੱਜੀ ਪ੍ਰਕਾਸ਼ਕ ਪਾਸੋਂ ਫਰੀਦਕੋਟ ਨਿਵਾਸੀ ਰਾਗੀ ਭਾਈ ਕਰਮ ਸਿੰਘ ਵੱਲੋਂ ਖ੍ਰੀਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਵਿਚ ਕੁੱਝ ਪੰਨੇ ਨਾ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਲਖਵੀਰ ਸਿੰਘ ਅਰਾਈਆਂਵਾਲਾ ਅਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਵੱਲੋਂ ਸਬੰਧਤਾਂ ਨਾਲ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਨਿੱਜੀ ਪ੍ਰਕਾਸ਼ਕਾਂ ਵੱਲੋਂ ਅਜਿਹੀ ਅਣਗਹਿਲੀ ਮੰਦਭਾਗੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ-ਨਾਲ ਸੈਂਚੀਆਂ ਦੀ ਪ੍ਰਕਾਸ਼ਨਾ ਵੀ ਕੀਤੀ ਜਾਂਦੀ ਹੈ ਅਤੇ ਇਸ ਸਬੰਧੀ ਹਰ ਪੱਖ ਤੋਂ ਵਿਸ਼ੇਸ਼ ਖਿਆਲ ਰੱਖਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਪ੍ਰਕਾਸ਼ਨਾਂ ਦਾ ਮਾਮਲਾ ਉਚੇਚੇ ਧਿਆਨ, ਮਰਯਾਦਾ ਤੇ ਸਤਿਕਾਰ ਦੀ ਮੰਗ ਕਰਦਾ ਹੈ।ਇਸ ਸਾਰੇ ਮਾਮਲੇ ਦੀ ਹੋਰ ਘੋਖ ਪੜਤਾਲ ਕਰਵਾਈ ਜਾਵੇਗੀ ਅਤੇ ਮੁਕੰਮਲ ਰਿਪੋਰਟ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply