ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਇੰਟਰ ਜ਼ੋਨਲ ਕ੍ਰਿਕਟ ਟੂਰਨਾਮੈਂਟ ਆਦੇਸ਼ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਫਰੀਦਕੋਟ ਦੇ ਖੇਡ ਮੈਦਾਨ ਵਿੱਚ ਆਯੋਜਿਤ ਕਰਵਾਏ ਗਏ ਜਿਸ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਕ੍ਰਿਕਟ ਟੀਮ ਯੂਨੀਵਰਸਿਟੀ ਦੀ ਚੈਂਪੀਅਨ ਟੀਮ ਬਣੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ੋਨਲ ਕ੍ਰਿਕਟ ਟੂਰਨਾਮੈਂਟ ਦੌਰਾਨ ਪਹਿਲਾ ਮੈਚ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਸੰਗਰੂਰ ਨਾਲ ਹੋਇਆ ਜਿਸ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਨੇ ਜਿੱਤ ਦਰਜ ਕੀਤੀ। ਜ਼ੋਨਲ ਕ੍ਰਿਕਟ ਟੂਰਨਾਮੈਂਟ ਦੇ ਫਾਇਨਲ ਮੁਕਾਬਲੇ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਦੀ ਟੀਮ ਨੂੰ ਹਰਾ ਕੇੇ ਅੰਤਰ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਪ੍ਰਵੇਸ਼ ਕੀਤਾ। ਅੰਤਰ ਜ਼ੋਨਲ ਕ੍ਰਿਕਟ ਟੂਰਨਾਮੈਂਟ ਦੌਰਾਨ ਪਹਿਲਾ ਸੈਮੀਫਾਈਨਲ ਮੈਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਿਹਗੜ ਸਾਹਿਬ ਅਤੇ ਮਿਮਟ, ਮਲੋਟ ਦੀਆਂ ਟੀਮਾਂ ਵਿਚਕਾਰ ਹੋਇਆ ਜਿਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਿਹਗੜ ਸਾਹਿਬ ਦੀ ਟੀਮ ਜੇਤੂ ਰਹੀ । ਇਸ ਟੂਰਨਾਮੈਂਟ ਦੇ ਦੂਜੇ ਸੈਮੀਫਾਈਨਲ ਮੈਚ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕਾਲਜ, ਫਿਰੋਜਪੁਰ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।
ਇੰਟਰ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਫ਼ਾਈਨਲ ਮੈਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਨੇ ਪਹਿਲਾ ਬੱਲੇਬਾਜ਼ੀ ਕਰਨ ਦਾ ਨਿਰਣਾ ਲਿਆ ਅਤੇ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 30 ਓਵਰਾਂ ਵਿੱਚ 191 ਦੌੜਾਂ ਬਣਾਈਆਂ। ਇਸੇ ਟੀਚੇ ਦਾ ਪਿੱਛਾ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਦੀ ਟੀਮ 9 ਵਿਕਟਾਂ ਪਿਛੇ 162 ਦੌੜਾਂ ਹੀ ਬਣਾ ਸਕੀ ਅਤੇ ਯੂਨੀਵਰਸਿਟੀ ਦੀ ਚੈਂਪੀਅਨ ਟੀਮ ਹੋਣ ਦਾ ਮਾਣ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਨੇ ਪ੍ਰਾਪਤ ਕਰ ਲਿਆ। ਟੀਮ ਦੇ ਕਪਤਾਨ ਰਿਸ਼ਵ ਟੰਡਨ ਨੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਸਮੂਹ ਮੈਨੇਜਮੈਂਟ, ਸਟਾਫ ਅਤੇ ਵਿਦਿਆਰਥੀਆਂ ਵਲੋਂ ਮਿਲੇ ਹੌਸਲੇ ਅਤੇ ਸਹਿਯੋਗ ਲਈ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਕਾਲਜਾਂ ਦੀਆਂ ਕੁੱਲ 15 ਟੀਮਾਂ ਨੇ ਭਾਗ ਲਿਆ ਸੀ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਟੀਮ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਾਲਜ ਦੇ ਖੇਡ ਵਿਭਾਗ ਦੇ ਉਪਰਾਲਿਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸੰਸਥਾ ਦੇ ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਇੰਜ. ਮਨੀਸ਼ ਗੋਇਲ, ਕਾਲਜ ਦੇ ਡੀਨ ਸਟੂਡੈਂਟ ਵੈਲਫੇਅਰ ਅਮਨਦੀਪ ਸਿੰਘ, ਕ੍ਰਿਕਟ ਕੋਚ ਜਤਿਨ ਕੁਮਾਰ ਅਤੇ ਡੀ.ਪੀ.ਈ. ਪ੍ਰਕਾਸ਼ ਸਿੰਘ ਬਰਾੜ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media