
ਫਾਜ਼ਿਲਕਾ, 19 ਜੂਨ (ਵਿਨੀਤ ਅਰੋੜਾ) – ਨਸ਼ਿਆਂ ਤੋ ਪ੍ਰਭਾਵਿਤ ਲੋਕਾਂ ਦੇ ਇਲਾਜ ਦੇ ਨਾਲ-ਨਾਲ ਉਨ੍ਹਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਨਾਉਣਾ ਚਾਹੀਦਾ ਹੈ ਤਾਂ ਜੋ ਉਹ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਕੇ ਸਮਾਜ ਵਿਚ ਵਧੀਆ ਢੰਗ ਨਾਲ ਵਿਤਰ ਸਕਨ । ਇਹ ਪ੍ਰਗਟਾਵਾ ਫਿਰੋਜਪੁਰ/ਫਰੀਦਕੋਟ ਡਵੀਜਨ ਦੇ ਕਮਿਸ਼ਨਰ ਸ਼੍ਰੀ ਵੀ.ਕੇ.ਸਰਮਾ ਨੇ ਪੰਜਾਬ ਸਰਕਾਰ ਵੱਲੋ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ, ਨਸ਼ਾ ਛਡਾਉ ਕੇਂਦਰਾਂ ਵਿਚ ਦਵਾਈਆਂ ਤੇ ਹੋਰ ਪ੍ਰਬੰਧਾ ਦਾ ਜਾਇਜਾ ਲੈਣ ਲਈ ਵਿਸ਼ੇਸ਼ ਮੀਟਿੰਗ ਦੋਰਾਨ ਕੀਤਾ । ਕਮਿਸ਼ਨਰ ਸ਼੍ਰੀ ਵੀ. ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਨਸ਼ਿਆ ਖਿਲਾਫ ਮੁਹਿਮ ਨੂੰ ਇਕ ਮਿਸ਼ਨ ਵੱਜੋ ਲਿਆ ਜਾ ਰਿਹਾ ਹੈ ਅਤੇ ਇਸ ਲਈ ਪੁਲਿਸ ਵੱਲੋ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਗਿਰਫਤਾਰ ਕੀਤਾ ਜਾ ਰਿਹਾ ਹੈ । ਉਥੇ ਹੀ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਇਵੇਟ ਨਸ਼ਾਂ ਛਡਾਉ ਕੇਂਦਰਾਂ ਵਿਚ ਨਸ਼ਿਆਂ ਦਾ ਸ਼ਿਕਾਰ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਇਨ੍ਹਾਂ ਕੇਂਦਰਾਂ ਵਿਚ ਹਰ ਤਰ੍ਹਾਂ ਦੀ ਸਹੁਲਤ ਤੋਂ ਇਲਾਵਾ ਸੁਰੱਖਿਆ ਦੇ ਵੀ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਇਨ੍ਹਾਂ ਨਸ਼ਾ ਕੇਂਦਰਾਂ ਵਿਚ ਨਸ਼ੇ ਨਾ ਜਾ ਸਕਨ । ਆਈ. ਜੀ (ਸੁਰੱਖਿਆ) ਸ਼੍ਰੀ ਖੁਬੀ ਰਾਮ ਨੇ ਕਿਹਾ ਕਿ ਪੁਲਿਸ, ਸਿਵਲ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਟੀਮ ਵੱਜੋਂ ਨਸ਼ਾ ਛਡਾਉ ਮੁਹਿਮ ਨੂੰ ਸਫਲ ਬਣਾਉਣ ਗਿਆਂ ਤਾਂ ਜੋ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਮੁੜ ਤੋਂ ਮੁੱਖ ਧਾਰਾ ਵਿਚ ਲਿਆਉਂਦਾ ਜਾਵੇ ।
ਇਸ ਮੋਕੇ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਜਿਲ੍ਹੇ ਵਿਚਲੇ ਨਸ਼ਾ ਛਡਾਉ ਕੇਂਦਰਾਂ ਅਤੇ ਜਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿਮ ਅਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਦਿੱਤੀ । ਜਿਲ੍ਹਾ ਪੁਲਿਸ ਮੁਖੀ ਸ਼੍ਰੀ ਸਵਪਨ ਸ਼ਰਮਾ ਨੇ ਪੁਲਿਸ ਵੱਲੋ ਨਸ਼ਿਆਂ ਦੇ ਤਸਕਰਾਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ । ਇਸ ਮੋਕੇ ਸ.ਚਰਨਦੇਵ ਸਿੰਘ ਮਾਨ ਏ.ਡੀ.ਸੀ.(ਜ), ਸ.ਰਾਜਪਾਲ ਸਿੰਘ ਐਸ.ਡੀ.ਐਮ. ਅਬੋਹਰ, ਐਸ.ਪੀ. ਸ.ਗੁਰਮੀਤ ਸਿੰਘ, ਸ਼੍ਰੀ ਮੋਹਿੰਦਰ ਲਾਲ ਕਾਰਜਕਾਰੀ ਕਮਾਡੈਂਟ 129 ਬੀ.ਐਨ.ਬੀ.ਐਸ.ਐਫ ਫਾਜਿਲਕਾ, ਸ਼੍ਰੀ ਰਾਮ ਸੇਵਕ ਕਮਾਂਡੈਂਟ 117 ਬੀ.ਐਨ.ਬੀ.ਐਸ.ਐਫ. ਜਲਾਲਾਬਾਦ, ਸਿਵਲ ਸਰਜਨ ਡਾ. ਬਲਦੇਵ ਰਾਜ, ਸਹਾਇਕ ਸਿਵਲ ਸਰਜਨ ਡਾ. ਦਵਿੰਦਰ ਭੁੱਕਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Punjab Post Daily Online Newspaper & Print Media