ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਧਾਰਾ 54 ਆਫ਼ ਦੀ ਪੰਜਾਬ ਅਕਸਾਈਜ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ )ਮਿਤੀ 11 ਮਾਰਚ 2017 ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿਚ ਕਿਹਾ ਕਿ ਇਸ ਦਿਨ ਕਿਸੇ ਵੀ ਰੈਸਟੋਰੈਂਟ, ਅਹਾਤੇ, ਕਲੱਬ, ਹੋਟਲਾਂ ਆਦਿ ਵਿਚ ਸ਼ਰਾਬ ਵੇਚੀ ਅਤੇ ਪਿਲਾਈ ਨਹੀਂ ਜਾਵੇਗੀ ਅਤੇ ਨਾ ਹੀ ਬਿਨ੍ਹਾਂ ਲਾਇੰਸੈਂਸ ਸਟੋਰ ਕੀਤੀ ਜਾ ਸਕਦੀ ਹੈ। ਇਸ ਲਈ ਇਸ ਦਿਨ ਨੂੰ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media