ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਕੂਲ ਕੰਪਲੈਕਸ ਅੰਦਰ ਰੱਖੇ ਗਏ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਕੂਲ ਦੇ ਕੀਰਤਨੀ ਜਥੇ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਅਤੇ ਕਵੀਸ਼ਰੀ ਗਾਇਨ ਕਰਕੇ ਅਰਦਾਸ ਸਮਾਗਮ ਵਿਚ ਸ਼ਾਮਲ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਨਿਹਾਲ ਕੀਤਾ।ਮੁੱਖ ਮਹਿਮਾਨ ਦੇ ਰੂਪ ਵਜੋਂ ਪੁੱਜੇ ਹਰਭਜਨ ਸਿੰਘ ਜੀ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਵਿਦਿਆਰਥੀਆਂ ਨੂੰ ਦੁਨਿਆਵੀ ਪੜ੍ਹਾਈ ਦੇ ਨਾਲ-ਨਾਲ ਨੈਤਿਕ ਤੇ ਧਾਰਮਿਕ ਸਿੱਖਿਆ ਗ੍ਰਹਿਣ ਕਰਨ ਪ੍ਰਤੀ ਵੀ ਵੱਧ ਤੋਂ ਵੱਧ ਉਤਸ਼ਾਹਿਤ ਹੋਣਾ ਚਾਹੀਦਾ ਹੈ ਤਾਂ ਹੀ ਉਹ ਸਮੇਂ ਦੇ ਹਾਣੀ ਬਣ ਕੇ ਦੇਸ਼ ਤੇ ਕੌਮ ਦਾ ਨਾਮ ਰੌਸ਼ਨ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਸਕੂਲੀ ਵਿਦਿਆਰਥੀਆਂ ਨੂੰ ਗੁਰਸਿੱਖੀ ਸਿਧਾਂਤਾਂ ਬਾਣੀ ਤੇ ਬਾਣੇ ਦੇ ਨਾਲ ਜੋੜਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਲਗਾਈ ਗਈ ਸਿੱਖ ਦੀ ਫੁੱਲਵਾੜੀ ਹੋਰ ਮਹਿਕ ਸਕੇ।ਮਨਾਵਾਂ ਨੇ ਪਿਛਲੇ ਅਰਸੇ ਦੌਰਾਨ ਅਕਾਦਮਿਕ, ਸੱਭਿਆਚਾਰਕ ਸਰਗਰਮੀਆਂ ਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਨੂੰ ਸਾਰਿਆਂ ਲਈ ਮਾਣ ਵਾਲੀ ਗੱਲ ਦੱਸਿਆ।ਉਨਾਂ ਨੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ।ਇਸ ਮੌਕੇ ’ਤੇ ਸਕੂਲ ਪ੍ਰਿੰਸੀਪਲ ਬੀਬੀ ਚਰਨਜੀਤ ਕੌਰ ਨੇ ਸਮੂਹ ਸ਼ਖਸੀਅਤਾਂ ਤੇ ਾਜ਼ਰੀਨ ਦਾ ਧੰਨਵਾਦ ਕੀਤਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media