ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਦੀਆਂ ਲੰਘੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਵਿਖੇ ਗਏ ਸਿੱਖ ਰਾਜਨੀਤਿਕ ਆਗੂਆਂ ਦੀ ਪੜਤਾਲ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਰਿਪੋਰਟ ਸੌਂਪ ਦਿੱਤੀ ਗਈ।
ਅੱਜ ਦੁਪਹਿਰ ਸਮੇਂ ਜਾਂਚ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅੰਤ੍ਰਿੰਗ ਮੈਂਬਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਨੂੰ ਜਾਂਚ ਰਿਪੋਰਟ ਸੌਂਪ ਦਿੱਤੀ।ਜਾਂਚ ਕਮੇਟੀ ਪਾਸੋਂ ਰਿਪੋਰਟ ਪ੍ਰਾਪਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਰਿਪੋਰਟ ‘ਤੇ ਇਕੱਤਰਤਾ ਵਿੱਚ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਫੈਸਲਾ ਲਿਆ ਜਾਵੇਗਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media