Monday, February 2, 2026

45 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ

ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਮਲਿਕਪੁਰ ਵਿਖੇ 18 ਏਕੜ ਵਿੱਚ 45 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਐਸ.ਪੀ ਗੁਲਨੀਤ ਸਿੰਘ ਖੁਰਾਨਾ, ਏ.ਸੀ.ਪੀ ਦੀਪਕ ਪਾਰੇਖ ਆਈ.ਪੀ.ਐਸ, ਐਸ.ਡੀ.ਐਮ ਪਠਾਨਕੋਟ ਸੁਰਿੰਦਰ ਸਿੰਘ, ਐਸ.ਡੀ.ਐਮ ਧਾਰਕਲਾਂ ਗੁਰਜੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਅਸ਼ੋਕ ਕੁਮਾਰ, ਸਿਵਲ ਸਰਜਨ ਨਰੇਸ਼ ਕਾਂਸਰਾ, ਈ.ਓ ਇੰਪਰੂਵਮੈਂਟ ਟਰੱਸਟ ਮਨੋਜ਼ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਸਤਬੀਰ ਸਿੰਘ, ਈ.ਟੀ.ਓ ਅਸ਼ੋਕ ਕੁਮਾਰ, ਸੀਨੀਅਰ ਮੱਛੀ ਪਾਲਣ ਅਫ਼ਸਰ ਗੁਰਿੰਦਰ ਸਿੰਘ ਰੰਧਾਵਾ, ਸੀ.ਡੀ.ਪੀ.ਓ ਉਮਾ ਕੁਮਾਰ ਅਤੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।PPN0703201704
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੰਪਲੈਕਸ ਵਿੱਚ ਲਗਭਗ ਸਾਰੇ ਵਿਭਾਗਾਂ ਦੇ ਦਫ਼ਤਰ ਆ ਚੁੱਕੇ ਹਨ ਅਤੇ ਜੇ ਕੋਈ ਦਫ਼ਤਰ ਅਜੇ ਤੱਕ ਇਸ ਕੰਪਲੈਕਸ ਵਿੱਚ ਸਿਫ਼ਟ ਨਹੀਂ ਹੋਇਆ ਤਾਂ ਉਹ ਵੀ ਜਲਦੀ ਇਸ ਕੰਪਲੈਕਸ ਵਿੱਚ ਸਿਫ਼ਟ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਮਿਲਣਗੀਆਂ।ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘੱਟ ਹੋਵੇਗੀ ਅਤੇ ਸਮੇਂ ਤੇ ਪੈਸੇ ਦੀ ਬਚੱਤ ਵੀ ਹੋਵੇਗੀ।ਉਨ੍ਹਾਂ ਕਿਹਾ ਕਿ ਕੰਪਲੈਕਸ ਨੂੰ ਸੁੰਦਰ ਤੇ ਹਰਿਆ-ਭਰਿਆ ਬਣਾਉਣ ਲਈ ਕੰਪਲੈਕਸ ਅੰਦਰ ਵਧੀਆ ਕਿਸਮ ਦੇ ਵੱਖ ਵੱਖ ਤਰ੍ਹਾਂ ਦੇ ਫੁੱਲ ਅਤੇ ਪੌਦੇ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਦਿਵਿਆਂਗ ਵਿਅਕਤੀਆਂ ਲਈ ਵਹੀਲ-ਚੇਅਰ, ਰੈਂਪ, ਲਿਫ਼ਟ ਆਦਿ ਦੇ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਡਸਟ ਬਿਨ ਵੀ ਲਗਾਏ ਹਨ।ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ ਲੋਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply