Tuesday, February 3, 2026

ਡਿਪਟੀ ਕਮਿਸ਼ਨਰ ਨੇ ਕਾਊਂਟਿੰਗ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਆ ਲਿਆ

PPN0703201705 ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣਾਂ 2017 ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਹਲਕਿਆਂ 003-ਪਠਾਨਕੋਟ, 002-ਭੋਆ ਅਤੇ 001-ਸੁਜਾਨਪੁਰ ਦੀਆਂ ਵੋਟਾਂ ਦੀ ਗਿਣਤੀ 11 ਮਾਰਚ ਨੂੰ ਐਸ.ਐਮ.ਡੀ.ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਹੋਵੇਗੀ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਲਨੀਤ ਸਿੰਘ ਖੁਰਾਨਾ ਐਸ.ਪੀ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 002-ਭੋਆ, ਗੁਰਜੀਤ ਸਿੰਘ ਐਸ.ਡੀ.ਐਮ ਕਮ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 001-ਸੁਜਾਨਪੁਰ, ਸੁਰਿੰਦਰ ਸਿੰਘ ਐਸ.ਡੀ.ਐਮ ਕਮ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 003-ਪਠਾਨਕੋਟ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਕੁਲਦੀਪ ਸਿੰਘ ਡੀ.ਐਸ.ਪੀ, ਸਰਬਜੀਤ ਸਿੰਘ ਕਾਨੂੰਨਗੋ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।PPN0703201706
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਤੋਂ ਕਾਊਂਟਿੰਗ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਆ ਲਿਆ ਅਤੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਰੂਲਾਂ ਅਨੁਸਾਰ ਕਾਊਂਟਿੰਗ ਦੀਆਂ ਤਿਆਰੀਆਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸਾਰਾ ਕੰਮ ਨਿਰਧਾਰਤ ਸਮੇਂ ਅਨੁਸਾਰ ਕਰਨ ਨੂੰ ਯਕੀਨੀ ਬਣਾਉਣ।ਇਸ ਤੋਂ ਉਪਰੰਤ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਅਤੇ ਸ਼੍ਰੀਮਤੀ ਨਿਲਾਂਬਰੀ ਵਿਜੇ ਜਗਦਲੇ ਐਸ.ਐਸ.ਪੀ. ਨੇ ਕਾਊਂਟਿੰਗ ਲਈ ਨਿਰਧਾਰਤ ਕੀਤੇ ਸਥਾਨਾਂ ਦਾ ਨਿਰੀਖਣ ਕੀਤਾ।
ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇਦਿਆਂ ਦੀ ਮੀਟਿੰਗ ਕੀਤੀ।ਉਨ੍ਹਾਂ ਨੇ ਮੀਟਿੰਗ ਦੌਰਾਨ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਉਨ੍ਹਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਵਿਦਿਆਰਥੀਆਂ ਦੀ ਸਹੂਲਤ ਲਈ ਆਈ.ਏ.ਐਸ ਅਤੇ ਆਈ.ਪੀ.ਐਸ ਦੀ ਤਿਆਰ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਸੁਧਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਪ੍ਰੋਗਰਾਮ ਚਲਾਏ ਗਏ ਹਨ। ਜਿਨ੍ਹਾਂ ਦਾ ਲੋਕਾਂ ਨੂੰ ਕਾਫ਼ੀ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਐਸ.ਬੀ.ਆਈ. ਬੈਂਕ ਵੱਲੋਂ ਸਿਹਤ ਵਿਭਾਗ ਪਠਾਨਕੋਟ ਨੂੰ ਇੱਕ ਐਂਬੂਲੈਂਸ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੀਟਿੰਗ ਵਿੱਚ ਡਾ. ਨਰੇਸ਼ ਕਾਂਸਰਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਡਾ. ਤਰਸੇਮ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਵੱਖ ਵੱਖ ਸੰਸਥਾਵਾਂ ਦੇ ਸਮਾਜ ਸੇਵੀ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply