ਬਠਿੰਡਾ, 7 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ ਖੇਤਰੀ ਲੋਕ ਮੇਲੇ ਵਿੱਚ ਬਾਬਾ ਫ਼ਰੀਦ ਕਾਲਜ ਦੇ ਬੀ.ਏ ਭਾਗ ਤੀਜਾ ਦੇ ਵਿਦਿਆਰਥੀ ਮਨਿੰਦਰ ਸਿੰਘ ਦੁਆਰਾ ਬਤੌਰ ਨਿਰਦੇਸ਼ਕ ਬਣਾਈ ਗਈ ਲਘੂ ਫ਼ਿਲਮ ‘ਸੁਪਨਿਆਂ ਦਾ ਘਰ’ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਮੇਲੇ ਵਿੱਚ ਵੱਖ-ਵੱਖ ਕਾਲਜਾਂ ਤੋਂ ਕੁੱਲ 12 ਲਘੂ ਫਿਲਮਾਂ ਪ੍ਰਦਰਸ਼ਿਤ ਹੋਈਆਂ। ਦੱਸਣਯੋਗ ਹੈ ਕਿ ਸਾਲ 2016 ਦੇ ਲੋਕ-ਮੇਲੇ ਵਿੱਚ ਵੀ ਮਨਿੰਦਰ ਸਿੰਘ ਦੁਆਰਾ ਬਣਾਈ ਗਈ ਫਿਲਮ ‘ਲੰਗੋਟ’ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਸੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਅਤੇ ਸਮੂਹ ਸਟਾਫ਼ ਨੇ ਮਨਿੰਦਰ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media