Monday, September 7, 2026

ਚੀਫ਼ ਖਾਲਸਾ ਦੀਵਾਨ ਵਲੋਂ ਦਿੱਲੀ ਕਮੇਟੀ ਬਾਦਲ ਗੁੱਟ ਦੇ ਜੇਤੂ ਮੈਂਬਰਾਂ ਦਾ ਸਨਮਾਨ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਦਿੱਲੀ ਸ਼ੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਚੌਣਾਂ-2017 ਵਿਚ ਅਕਾਲੀ ਦਲ ਬਾਦਲ ਗੁੱਟ ਦੇ ਜੇਤੂ ਮੈਂਬਰਜ਼ ਸਾਹਿਬਾਨ ਨੂੰ ਚੀਫ ਖਾਲਸਾ ਦੀਵਾਨ ਵਿਖੇ ਵਿਸ਼ੇਸ਼ ਤੌਰ ਤੇ ਸੱਦਾ ਦਿੱਤਾ।ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋ ਉਹਨਾਂ ਦਾ ਗੁਲਦਸਤਾ ਭੇਂਟ ਕਰਕੇ ਅਤੇ ਫੁਲਾਂ ਦੇ ਹਾਰਾਂ ਨਾਲ ਗਰਮ ਜੋਸ਼ੀ ਨਾਲ ਸੁਆਗਤ ਕੀਤਾ ਗਿਆ।ਉਪਰੰਤ ਚੀਫ ਖਾਲਸਾ ਦੀਵਾਨ ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਜੇਤੂ ਮੈਂਬਰਜ਼ ਸਾਹਿਬਾਨ ਦਾ ਸਨਮਾਨ ਕੀਤਾ ਗਿਆ।

PPN0703201714ਚੀਫ਼ ਖਾਲਸਾ ਦੀਵਾਨ ਪ੍ਰਧਾਨ ਚਰਨਜੀਤ ਸਿੰਘ ਚੱਢਾ ਸਿਹਤ ਠੀਕ ਨਾ ਹੋਣ ਕਾਰਨ ਸਮਾਰੋਹ ਵਿਚ ਸ਼ਾਮਲ ਨਾ ਹੋ ਸਕੇ, ਪਰੰਤੂ ਉਹਨਾਂ ਵਲੋਂ ਜੇਤੂ ਮੈਂਬਰਾਂ ਨੂੰ ਨਵੇਂ ਅਹੁਦੇ ਦੀ ਵਧਾਈ ਅਤੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਗਿਆ ਕਿ ਅਕਾਲੀ ਦਲ ਬਾਦਲ ਦੁਆਰਾ ਲਗਾਤਾਰ ਦੂਜੀ ਵਾਰ ਬਹੁਮਤ ਨਾਲ ਦਿੱਲੀ ਫਤਿਹ ਕਰਨਾ ਬਹੁਤ ਵੱਡੀ ਕਾਮਯਾਬੀ ਹੈ। ਉਹਨਾ ਇਤਿਹਾਸਕ ਜਿੱਤ ਦਾ ਸਿਹਰਾ ਮਨਜੀਤ ਸਿੰਘ ਜੀ.ਕੇ ਅਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਗੁਰੂਦੁਆਰਿਆਂ, ਸੰਸਥਾਵਾਂ ਤੇ ਵਿਦਿਅਕ ਅਦਾਰਿਆਂ ਦੀ ਸੁਚੱਜੀ ਸਾਂਭ ਸੰਭਾਲ ਅਤੇ ਵਿਕਾਸ ਕਾਰਜਾਂ ਤੇ ਉਹਨਾਂ ਦੁਆਰਾ ਸਿੱਖਾਂ ਦੇ ਹਿੱੱਾਂ ਲਈ ਕੀਤੇ ਗਏ ਭਲਾਈ ਕਾਰਜਾਂ ਨੂੰ ਪਾਇਆ।ਉਹਨਾਂ ਕਿਹਾ ਕਿ ਦਿੱਲੀ ਦੇ ਸਿੱਖਾਂ ਨੇ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਤੇ ਦੁਬਾਰਾ ਭਰੋਸਾ ਪ੍ਰਗਟਾ ਕੇ ਜੇਤੂ ਕਰਾਰ ਦਿਤਾ ਹੈ।ਉਪ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਸਭਨਾਂ ਨੂੰ ਜੀ ਆਇਆਂ ਆਖਦਿਆਂ ਆਸ ਪ੍ਰਗਟ ਕੀਤੀ ਕਿ ਦਿੱਲੀ ਸ਼ੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਿੱਲੀ ਗੁਰਧਾਮਾਂ ਦੀ ਸੇਵਾ ਕਰਨ ਦੇ ਨਾਲ ਨਾਲ ਸਿੱਖਾ ਦੀਆ ਆਸਾ ਅਤੇ ਭਾਵਨਾਵਾਂ ਅਨੁਸਾਰ ਕੰਮ ਕਰਨਗ।
ਇਸ ਮੌਕੇ ਪ੍ਰਭਜੋਤ ਕੌਰ ਦੇ ਜਥੇ ਨੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਿਆ ਅਤੇ ਢਾਡੀ ਵਾਰ ਦਾ ਗਾਇਣ ਕੀਤਾ ਗਿਆ।ਇਸ ਤੋਂ ਬਾਅਦ ਚੀਫ਼ ਖਾਲਸਾ ਦੀਵਾਨ ਵਲੋਂ “ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਿਹ॥” ਬਲਾਉਂਦਿਆ ਸ਼ੋਮਣੀ ਅਕਾਲੀ ਦਲ ਬਾਦਲ ਦੇ ਜੇਤੂ ਦਿੱਲੀ ਯੁਨਿਟ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ.ਕੇ, ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਆਏ ਜੇਤੂ ਮੈਬਰਾਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੀਤ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਨੀ, ਇਜੀ: ਨਵਦੀਪ ਸਿੰਘ, ਤਜਿੰਦਰ ਸਿੰਘ ਸਰਦਾਰ ਪਗੜੀ ਹਾਉਸ ਵਾਲੇ, ਸ਼੍ਰੀਮਤੀ ਅਮਰਪਾਲੀ, ਰਜਿੰਦਰ ਸਿੰਘ ਮਰਵਾਹਾ, ਹਰਪਾਲ ਸਿੰਘ ਵਾਲੀਆ, ਨਿਰੰਜਨ ਸਿੰਘ, ਅਤਰ ਸਿੰਘ, ਡਾਇਰੈਕਟਰ ਐਜ਼ੂਕੇਸ਼ਨ ਡਾ: ਧਰਮਵੀਰ ਸਿੰਘ ਤੋ ਇਲਾਵਾ ਸ਼ਹਿਰ ਦੀਆਂ ਹੋਰ ਸਮਾਜਕ ਉਚ-ਸ਼ਖਸੀਅਤਾਂ ਦੀ ਹਾਜ਼ਰੀ ਵੀ ਸਨਮਾਨ ਸਮਾਰੋਹ ਵਿਚ ਚਾਰ-ਚੰਨ ਲਗਾਏ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply