Monday, September 28, 2026

ਵੋਟਾਂ ਦੀ ਗਿਣਤੀ ਲਈ ਚੋਣ ਅਮਲੇ ਨੂੰ ਦਿੱਤੀ ਟ੍ਰੇਨਿੰਗ

ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਧਾਨ ਸਭਾ ਦੇ 11 ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਕਰਨ ਵਾਸਤੇ ਅੱਜ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਕਰਮਚਾਰੀਆਂ ਨੂੰ ਮੁੱਢਲੀ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੌਰਾਨ ਸੰਬੋਧਨ ਕਰਦੇ ਜਿਲ੍ਹਾ ਚੋਣ ਅਧਿਕਾਰੀ ਸ਼੍ਰੀ ਬਸੰਤ ਗਰਗ ਨੇ ਕਿਹਾ ਕਿ ਸਮੁੱਚਾ ਚੋਣ ਅਮਲਾ ਗਿਣਤੀ ਦੌਰਾਨ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨੀ ਯਕੀਨੀ ਬਣਾਵੇ।ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਸਾਰੇ ਉਮੀਦਵਾਰ ਆਪਣੇ-ਆਪਣੇ ਹਲਕਿਆਂ ਦੇ ਗਿਣਤੀ ਹਾਲ ਵਿੱਚ ਹਾਜ਼ਰ ਰਹਿ ਸਕਦੇ ਹਨ ਅਤੇ ਹਰੇਕ ਟੇਬਲ ਉੱਤੇ ਉਨ੍ਹਾਂ ਦਾ ਨੁਮਾਇੰਦਾ ਬਤੌਰ ਏਜੰਟ ਬੈਠ ਸਕਦਾ ਹੈ।ਉਨ੍ਹਾਂ ਹਾਜ਼ਰ ਰਿਟਰਨਿੰਗ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਗਿਣਤੀ ਦੌਰਾਨ ਪਾਲਣ ਕਰਨ ਦੇ ਹਦਾਇਤ ਵੀ ਦਿੱਤੇ।ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਅੰਮ੍ਰਿਤਸਰ ਦੀਆਂ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਵੋਟਾਂ ਦੀ ਗਿਣਤੀ ਲਈ ਵੱਖੋ-ਵੱਖ ਅਬਜ਼ਰਵਰ ਭੇਜੇ ਜਾ ਰਹੇ ਹਨ ਜੋ ਕਿ ਗਿਣਤੀ ਦੌਰਾਨ ਗਿਣਤੀ ਹਾਲ ਵਿੱਚ ਹਾਜ਼ਰ ਰਹਿਣਗੇ।
ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕੇ ਅਤੇ ਜਿਮਨੀ ਚੋਣ ਦੇ 9 ਵਿਧਾਨ ਸਭਾ ਹਲਕਿਆਂ ਲਈ ਲਗਾਏ ਗਏ 288 ਗਿਣਤੀ ਸੁਪਰਵਾਈਜ਼ਰ, 288 ਗਿਣਤੀ ਸਹਾਇਕ ਅਤੇ 288 ਗਿਣਤੀ ਮਾਈਕਰੋ ਅਬਜ਼ਰਵਰਾਂ ਨੂੰ ਅੱਜ ਵੋਟਾਂ ਦੀ ਗਿਣਤੀ ਸਬੰਧੀ ਟ੍ਰੇਨਿੰਗ ਦਿੱਤੀ ਗਈ।ਇਸ ਉਪਰੰਤ ਜਿਲ੍ਹਾ ਚੋਣ ਅਧਿਕਾਰੀ ਨੇ ਸਾਰੇ ਰਿਟਰਨਿੰਗ ਅਧਿਕਾਰੀਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਚੋਣ ਲੜ੍ਹਨ ਵਾਲੇ ਸਾਰੇ ਉਮੀਦਵਾਰਾਂ ਦੇ ਪ੍ਰਤੀਨਿਧੀਆਂ ਨਾਲ ਵੀ ਗਿਣਤੀ ਪ੍ਰਕਿਰਿਆ ਬਾਰੇ ਗੱਲਬਾਤ ਕੀਤੀ। ਇਸ ਮੌਕੇ ਐਸ.ਐਸ.ਪੀ. ਸ਼੍ਰੀ ਜੇ ਏਲਨਚੇਲਿਅਨ, ਡੀ.ਸੀ.ਪੀ ਦਲਜਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਐਸ.ਡੀ. ਐਮ. ਪ੍ਰੀਤੀ ਯਾਦਵ, ਐਸ.ਡੀ. ਐਮ ਪਰਮਜੀਤ ਸਿੰਘ, ਐਸ.ਡੀ.ਐਮ ਦਮਨਜੀਤ ਸਿੰਘ ਮਾਨ, ਐਸ.ਡੀ.ਐਮ ਤੇਜਦੀਪ ਸਿੰਘ ਸੈਣੀ, ਐਸ.ਡੀ. ਐਮ ਅਨੂੰਪ੍ਰੀਤ ਕੌਰ, ਜਿਲ੍ਹਾ ਮਾਲ ਅਫ਼ਸਰ ਸ਼੍ਰੀ ਮੁਕੇਸ਼ ਸ਼ਰਮਾ, ਡਿਪਟੀ ਡਾਇਰੈਕਟਰ ਲੋਕਲ ਬਾਡੀ ਸੌਰਵ ਅਰੋੜਾ, ਸਹਾਇਕ ਕਮਿਸ਼ਨਰ ਮੈਡਮ ਅਲਕਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply