Saturday, June 14, 2025

ਮੁੱਖ ਮੰਤਰੀ ਬਾਦਲ ਦੀ ਅਗੁਵਾਈ ਹੇਠ ਵਫਦ ਨੇ ਇਰਾਕ ਮਸਲੇ ਤੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ

PPN190611

ਨਵੀਂ ਦਿੱਲੀ, ਜੂਨ 19  (ਅੰਮ੍ਰਿਤ ਲਾਲ ਮੰਨਣ)- ਇਰਾਕ ‘ਚ ਫਸੇ ਭਾਰਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇਕ ਵਫਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗੁਵਾਈ ਹੇਠ ਅੱਜ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਵਿਦੇਸ਼ ਮੰਤਰਾਲੇ ਦੇ ਦਫ਼ਤਰ ‘ਚ ਮਿਲਿਆ। ਇਸ ਵਫ਼ਦ ‘ਚ ਬੰਧਕ ਬਨਾਏ ਗਏ ੪੧ ਭਾਰਤੀਆਂ ਵਿਚੋਂ ੧੩ ਪੰਜਾਬੀ ਪਰਿਵਾਰਾਂ ਦੇ ੨੮ ਪਰਿਵਾਰਿਕ ਮੈਂਬਰ ਵੀ ਮੌਜੂਦ ਸਨ। ਪੰਜਾਬ ਤੋਂ ਸਾਂਸਦ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਪ੍ਰੈਮ ਸਿੰਘ ਚੰਦੂਮਾਜਰਾ, ਸ਼ੇਰ ਸਿੰਘ ਘੁਬਾਇਆ,ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ  ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ ਅਤੇ ਕੁਲਦੀਪ ਸਿੰਘ ਭੋਗਲ ਵੀ ਇਸ ਵਫਦ ਦਾ ਹਿੱਸਾ ਸਨ। ਵਿਦੇਸ਼ ਮੰਤਰੀ ਨੂੰ ਮਿਲਣ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਬੰਧਕ ਬਨਾਏ ਗਏ ਸਾਰੇ ਭਾਰਤੀ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਛੁੜਵਾਉਣ ਵਾਸਤੇ ਵਿਦੇਸ਼ ਮੰਤਰਾਲੇ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ।

PPN190612

ਸੁਸ਼ਮਾ ਸਵਰਾਜ ਵੱਲੋ ਸ. ਬਾਦਲ ਨੂੰ ਦਿੱਤੇ ਗਏ ਭਰੋਸੇ ਦਾ ਜ਼ਿਕਰ ਕਰਦੇ ਹੋਏ ਸਿਰਸਾ ਨੇ ਦੱਸਿਆ ਕਿ ਬਗਦਾਦ ਵਿਖੇ ਭਾਰਤੀ ਦੂਤਘਰ ਨੂੰ ਭਾਰਤੀਆਂ ਨੂੰ ਵਾਪਿਸ ਭਾਰਤ ਭੇਜਣ ਲਈ ਬਲੈਂਕ ਪਾਸਪੋਰਟ ਅਤੇ ਟਿਕਟਾਂ ਦੇ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੁਲਾਕਾਤ ਤੋਂ ਪਹਿਲੇ ਬੰਧਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅਰਦਾਸ ਉਨ੍ਹਾਂ ਦੀ ਸੁਰੱਖਿਅਤ ਰਿਹਾਈ ਵਾਸਤੇ ਵੀ ਕੀਤੀ ਗਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply