Tuesday, September 29, 2026

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜੋਨ ਵਲੋਂ ਵਲੰਟੀਅਰਾਂ ਦਾ ਸਨਮਾਨ ਸਮਾਗਮ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜੋਨ ਨਾਲ ਸੰਬੰਧਤ ਉਮੀਦਵਾਰਾਂ ਅਤੇ ਅਹੁੱਦੇਦਾਰਾਂ ਵੱਲੋਂ ਅੰਮ੍ਰਿਤਸਰ ਜੋਨ ਇੰਚਾਰਜ ਕੁਲਜੀਤ ਸਿੰਘ ਦੀ ਅਗਵਾਈ ਵਿੱਚ ਪਾਰਟੀ ਦੇ ਵਲੰਟੀਅਰਾਂ ਦੇ ਸਨਮਾਨ ਵਿੱਚ ਸਥਾਨਕ ਰਿਜ਼ੋਰਟ ਵਿਖੇ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਆਪਣੇ ਵਿਚਾਰ ਸਾਂਝੇ ਕਰਦਿਆਂ ਕੁਲਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਅਜਿਹਾ ਸਿਆਸੀ ਮੰਚ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਅਰਵਿੰਦ ਕੇਜ਼ਰੀਵਾਲ ਵੱਲੋਂ ਛੇੜੀ ਗਈ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿਚ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਇਸ ਲਾਮਿਸਾਲ ਇੱਕਠ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਵਲੰਟੀਅਰਾਂ ਦੀ ਮਿਹਨਤ ਨੂੰ ਬੂਰ ਪੈ ਗਿਆ ਹੈ ਅਤੇ ਇਹ ਬੂੱਟਾ ਹੁਣ ਵਿਸ਼ਾਲ ਦਰਖਤ ਬਣ ਚੁੱਕਾ ਹੈ।ਉਹਨਾਂ ਕਿਹਾ ਕਿ ਪਾਰਟੀ ਦੇ ਕੋਲ ਉਨ੍ਹਾਂ ਮਿਹਨਤੀ ਅਤੇ ਜੂਝਾਰੂ ਵਲੰਟੀਅਰਾਂ ਦਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ ਅਤੇ ਉਹਨਾਂ ਦੇ ਬੇਸ਼ਕੀਮਤੀ ਯੋਗਦਾਨ ਲਈ ਪਾਰਟੀ ਸਦਾ ਰਿਣੀ ਰਹੇਗੀ।
ਵੱਖ-ਵੱਖ ਉਮੀਦਵਾਰਾਂ ਅਤੇ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 11 ਮਾਰਚ ਨੂੰ ਪੰਜਾਬ ਵਿੱਚ ਸਰਕਾਰ ਬਨਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ।ਜਿਸ ਦੇ ਤਹਿਤ ਪਹਿਲ ਦੇ ਅਧਾਰ `ਤੇ ਨਸ਼ੇ ਦੀ ਸਪਲਾਈ ਨੂੰ ਬੰਦ ਕੀਤਾ ਜਾਵੇਗਾ ਅਤੇ ਨਸ਼ਾ ਪੀੜਤ ਨੌਜਵਾਨਾਂ ਦੇ ਇਲਾਜ ਲਈ ਪੁੱਖਤਾ ਪ੍ਰੰਬਧ ਕੀਤੇ ਜਾਣਗੇ।ਉਨ੍ਹਾਂ ਨੇ ਵਲੰਟੀਅਰਾਂ ਨੂੰ ਇਸ ਮਕਸਦ ਨੂੰ ਪੂਰਾ ਕਰਨ ਲਈ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।PPN0803201702
ਇਸ ਮੌਕੇ ਲੋਕ ਸਭਾ ਉਮੀਦਵਾਰ ਉਪਕਾਰ ਸਿੰਘ ਸੰਧੂ, ਵਿਧਾਨ ਸਭਾ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੰਜਰ, ਸਰਬਜੋਤ ਸਿੰਘ, ਜਗਜੋਤ ਸਿੰਘ ਖਾਲਸਾ, ਮਨੀਸ਼ ਅਗਰਵਾਲ, ਬਲਵਿੰਦਰ ਸਹੋਤਾ, ਜਸਵਿੰਦਰ ਸਿੰਘ ਜਹਾਂਗੀਰ, ਡਾ. ਅਜੈ ਗੁੱਪਤਾ, ਕੁਲਦੀਪ ਸਿੰਘ ਧਾਲੀਵਾਲ, ਸਰਬਜੀਤ ਸਿੰਘ ਗੁੰਮਟਾਲਾ, ਸ਼ਿਵਾਨੀ ਸ਼ਰਮਾ, ਅਸ਼ੋਕ ਤਲਵਾੜ, ਹਰਿੰਦਰ ਸਿੰਘ, ਕਰਨਲ ਐਸ.ਐਸ. ਮਜੀਠਿਆ, ਪ੍ਰਵੀਨ ਪੁਰੀ, ਜਗਦੀਪ ਸਿੰਘ, ਸੁੱਖਵਿੰਦਰਜੀਤ ਸਿੰਘ ਪੰਨੂ, ਜਸਵਿੰਦਰ ਸਿੰਘ ਐਡਵੋਕੇਟ, ਰਵਿੰਦਰ ਸੁਲਤਾਨਵਿੰਡ, ਪਰਮਿੰਦਰ ਸੇਠੀ ਐਡਵੋਕੇਟ, ਬਲਕਾਰ ਖਹਿਰਾ, ਇਕਬਾਲ ਸਿੰਘ ਭੁੱਲਰ, ਡਾ. ਪ੍ਰਲਹਾਦ ਦੁੱਗਲ, ਪ੍ਰੋ: ਐਚ.ਐਸ ਵਾਲੀਆ, ਮਨਦੀਪ ਸਿੰਘ ਮੋਂਗਾ, ਹਰਪ੍ਰੀਤ ਬੇਦੀ, ਅਸ਼ਵਨੀ ਸ਼ਰਮਾ,  ਅਸ਼ਵਨੀ ਮਹਾਜਨ, ਸੁਰਿੰਦਰ ਸਿੰਘ ਸੁਲਤਾਵਿੰਡ, ਕੁਲਬੀਰ ਸਿੰਘ, ਮੁਖਤਿਆਰ ਸਿੰਘ, ਹਰਮਿੰਦਰ ਸਿੰਘ, ਸਰਬਜੀਤ ਸਿੰਘ ਘੁੰਮਣ ਆਦਿ ਸਮੇਤ ਵਲੰਟੀਅਰ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply