Sunday, November 22, 2026

ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵੱਲੋਂ ਪਹਿਲੀ ਸਲਾਨਾ ਐਥਲੈਟਿਕ ਮੀਟ ਆਯੋਜਿਤ

PPN0803201711 ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵੱਲੋਂ ਰਾਈਸੀਲਾ ਗਰੁੱਪ ਆਫ ਇੰਡਸਟਰੀਜ਼ ਅਤੇ ਸਟੇਟ ਬੈਂਕ ਆਫ ਪਟਿਆਲਾ ਬ੍ਰਾਂਚ ਬੇਨੜਾ ਦੇ ਸਹਿਯੋਗ ਨਾਲ ਪਹਿਲੀ ਸਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਰਾਈਸੀਲਾ ਗਰੁੱਪ ਦੇ ਐਮ.ਡੀ ਡਾ. ਏ.ਆਰ ਸ਼ਰਮਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਮਾਰਚ ਪਾਸਟ ਪਰੇਡ ਦੀ ਸਲਾਮੀ ਲਈ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ।ਡਾ. ਏ.ਆਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣੀ ਜੀਵਨ ਗਾਥਾ `ਚੋਂ ਪ੍ਰੇਰਣਾਮਈ ਪ੍ਰਸੰਗ ਦਸਦਿਆਂ ਸੰਘਰਸ਼ ਦੀ ਅਹਿਮੀਅਤ ਤੋਂ ਜਾਣੂੰ ਕਰਵਾਇਆ।ਉਹਨਾਂ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡ ਮੈਦਾਨ ਵਿੱਚੋਂ ਹੀ ਮਨੁੱਖ ਜ਼ਿੰਦਗੀ ਦੀਆਂ ਤਲਖ ਹਕੀਕਤਾਂ ਨਾਲ ਜੂਝਣ ਦੇ ਮੰਤਰ ਸਿੱਖਦਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਕਾਲਜ ਵੱਲੋਂ ਆਪਣੀ ਸਥਾਪਤੀ ਦੇ ਥੋੜੇ੍ਹ ਜਿਹੇ ਅਰਸੇ ਵਿੱਚ ਹੀ ਕੀਤੀਆਂ ਪ੍ਰਾਪਤੀਆਂ ਦੀ ਗੱਲ ਕਰਦਿਆਂ ਕਿਹਾ ਕਿ ਇਸ ਖੇਡ ਸਮਾਗਮ ਨੂੰ ਆਯੋਜਿਤ ਕਰਨ ਦਾ ਮਕਸਦ ਵਿਦਿਆਰਥੀਆਂ ਦੀ ਬਹੁਪੱਖੀ ਸ਼ਖਸੀਅਤ ਦਾ ਵਿਕਾਸ ਕਰਨਾ ਹੈ। PPN0803201712
ਇਸ ਖੇਡ ਸਮਾਗਮ ਵਿੱਚ 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ, ਰਿਲੇਅ-ਰੇਸ, ਗੋਲਾ ਸੁੱਟਣਾ, ਲੰਬੀ ਛਾਲ ਦੇ ਨਾਲ-ਨਾਲ ਸਲੋ-ਸਾਇਕਲਿੰਗ, ਸਪੁਨ-ਰੇਸ, ਫਰੌਗ ਜੰਪ, ਤਿੰਨ-ਟੰਗੀ ਦੌੜ, ਰੱਸਾਕੱਸੀ ਦੇ ਮੁਕਾਬਲੇ ਵੀ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਮੁੱਚੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਹਾਊਸ, ਸ਼ਹੀਦ ਰਾਜਗੁਰੂ ਹਾਊਸ, ਸ਼ਹੀਦ ਸੁਖਦੇਵ ਸਿੰਘ ਹਾਊਸ ਅਤੇ ਸ਼ਹੀਦ ਊਧਮ ਸਿੰਘ ਹਾਊਸ ਅਧੀਨ ਵੰਡਿਆ ਗਿਆ ਸੀ ।ਖੇਡ ਮੁਕਾਬਲੇ ਦੇ ਨਤੀਜਿਆਂ ਵਿੱਚ ਹਰਪ੍ਰੀਤ ਕੌਰ ਅਤੇ ਤੇਜਿੰਦਰ ਸਿੰਘ ਬੈਸਟ ਅਥਲੀਟ ਚੁਣੇ ਗਏ ਅਤੇ ਸਰਵੋਤਮ ਹਾਊਸ ਦਾ ਐਵਾਰਡ ਸ਼ਹੀਦ ਊਧਮ ਸਿੰਘ ਹਾਊਸ ਨੇ ਹਾਸਿਲ ਕੀਤਾ।ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼ਾਲਿਨੀ ਮਿੱਤਰ ਮੈਨੇਜਰ ਸਟੇਟ ਬੈਂਕ ਆਫ ਪਟਿਆਲਾ ਬ੍ਰਾਂਚ ਬੇਨੜਾ ਨੇ ਜੇਤੂ ਵਿਦਿਆਰਥੀਆਂ ਨੰੁ ਸਨਮਾਨ ਚਿੰਨ ਦੇਕੇ ਸਨਮਾਨਤ ਕੀਤਾ।
ਇਸ ਮੌਕੇ  ਅਥਲੈਟਿਕ ਮੀਟ ਦੇ ਕੋ-ਆਰਡੀਨੇਟਰ ਪ੍ਰੋ. ਦਲਜੀਤ ਸਿੰਘ, ਡਾ. ਪਰਮਜੀਤ ਕੌਰ, ਮੰਨਾ ਜਿੰਦਲ, ਸਰਪੰਚ ਅਮਰਜੀਤ ਸਿੰਘ, ਰੋਹਿਤ ਕੁਮਾਰ ਪੀ.ਟੀ.ਏ. ਮੈਂਬਰ, ਦਰਸ਼ਨ ਸਿੰਘ ਪੀ.ਟੀ.ਏ. ਮੈਂਬਰ, ਇੰਜ. ਲਖਵਿੰਦਰ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੋ. ਹਰਵਿੰਦਰ ਸਿੰਘ, ਡਾ. ਸੁਭਾਸ਼ ਕੁਮਾਰ, ਪ੍ਰੋ. ਭਾਵਨਾਂ ਸ਼ਰਮਾਂ, ਪ੍ਰੋ. ਮਨਜੀਤ ਕੌਰ, ਪ੍ਰੋ. ਸੁਖਦੀਪ ਕੌਰ ਅਤੇ ਨਾਨ-ਟੀਚਿੰਗ ਸਟਾਫ ਵੀ ਮੌਜੂਦ ਰਿਹਾ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਹਰਪ੍ਰੀਤ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply