Sunday, November 22, 2026

ਮੁੱਖ ਚੋਣ ਅਫ਼ਸਰ ਵੀ.ਕੇ ਸਿੰਘ ਵਲੋਂ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜਾ

PPN0803201714 ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ ਬਿਊਰੋ) – ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕਸਭਾ ਹਲਕੇ ਦੀ ਜੀਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਏ ਜਾਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ  ਜਾ ਚੁੱਕੇ ਹਨ।ਇਹ ਜਾਣਕਾਰੀ ਦਿੰਦੇ ਮੁੱਖ ਚੋਣ ਅਧਿਕਾਰੀ ਪੰਜਾਬ ਵੀ.ਕੇ ਸਿੰਘ ਜੋ ਕਿ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਵੋਟ ਗਿਣਤੀ ਕੇਂਦਰਾਂ ਦਾ ਦੌਰਾ ਕਰਨ ਆਏ ਸਨ ਨੇ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਨਾਲ ਵੀ.ਕੇ ਭਾਵੜਾ ਏ.ਡੀ.ਜੀ.ਪੀ ਪੰਜਾਬ,ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਕਮਿਸ਼ਨਰ ਪੁਲਿਸ ਨਾਗੇਸ਼ਵਰ ਰਾਓ, ਐਸ.ਐਸ.ਪੀ ਜੇ.ਏਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਐਸ.ਡੀ.ਐਮ ਪਰਮਜੀਤ ਸਿੰਘ, ਐਸ.ਡੀ.ਐਮ ਦਮਨਜੀਤ ਸਿੰਘ, ਸਹਾਇਕ ਕਮਿਸ਼ਨਰ ਕਰਪੋਰੇਸ਼ਨ ਮੈਡਮ ਅਲਕਾ ਅਤੇ ਹੋਰ ਰਿਟਰਨਿੰਗ ਅਫ਼ਸਰ ਵੀ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਾਂ ਦੀ ਗਿਣਤੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਅਤੇ ਖਾਲਸਾ ਕਾਲਜ਼ ਅਤੇ ਰਣਜੀਤ ਐਵੀਨਿਓ ਆਈ.ਟੀ.ਆਈ ਵਿੱਚ ਸਥਾਪਤ ਕੀਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਉੱਥੇ ਕੀਤੇ ਜਾ ਰਹੇ ਇੰਤਜਾਮਾਂ ਬਾਰੇ ਜਾਣਕਾਰੀ ਹਾਸਲ ਕੀਤੀ।PPN0803201715
ਇਸ ਮੌਕੇ ਮੁੱਖ ਚੋਣ ਅਫ਼ਸਰ ਵੀ.ਕੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਸਮੇਤ ਸਭ ਧਿਰਾਂ ਦੇ ਸਹਿਯੋਗ ਨਾਲ ਅਮਨ, ਅਮਾਨ ਅਤੇ ਸ਼ਾਂਤੀਪੂਰਵਕ ਮਹੌਲ ਵਿਚ ਚੋਣਾਂ ਨੇਪਰੇ ਚੜੀਆਂ ਹਨ ਅਤੇ ਹੁਣ ਵੋਟਾਂ ਦੀ ਗਿਣਤੀ ਵੀ ਇਸੇ ਹੀ ਸਦਭਾਵਨਾ ਵਾਲੇ ਮਹੌਲ ਵਿਚ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਤਗਣਨਾ ਪ੍ਰਕ੍ਰਿਆ ਵਿਚ ਉਮੀਦਵਾਰਾਂ ਦੀ ਭਾਗੀਦਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਜਾਣ ਸਕਣ ਕਿ ਚੋਣ ਕਮਿਸ਼ਨ ਵੱਲੋਂ ਕੀ ਇੰਤਜਾਮ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਇਲ ਲੈ ਕੇ ਜਾਣ ਤੇ ਪੂਰਨ ਪਾਬੰਦੀ ਰਹੇਗੀ ਅਤੇ ਗਿਣਤੀ ਕੇਂਦਰਾਂ ਨੇੜੇ ਹਥਿਆਰ ਲੈ ਕੇ ਜਾਣ ਤੇ ਵੀ ਸਖ਼ਤ ਮਨਾਹੀ ਹੋਵੇਗੀ।ਉਨ੍ਹਾਂ ਨੇ ਇਸ ਮੌਕੇ ਸਿਆਸੀ ਪਾਰਟੀਆਂ ਨੂੰ ਵੀ ਕਿਹਾ ਕਿ ਉਹ ਗਿਣਤੀ ਤੋਂ ਬਾਅਦ ਵੀ ਸਦਭਾਵਨਾ ਬਣਾਈ ਰੱਖੀ ਜਾਵੇ।
ਵੀ.ਕੇ. ਸਿੰਘ ਨੇ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿਖੇ ਇੱਕ-ਇੱਕ ਮੀਡੀਆ ਸੈਂਟਰ ਬਣਾਇਆ ਗਿਆ ਹੈ ਜਿੱਥੇ ਕਿ ਹਰੇਕ ਗੇੜ ਦੀ ਗਿਣਤੀ ਬਾਰੇ ਸੂਚਨਾ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਥੇ ਰਿਟਰਨਿੰਗ ਅਧਿਕਾਰੀ ਵੱਲੋਂ ਤਾਇਨਾਤ ਅਧਿਕਾਰੀ ਮੀਡੀਆ ਨੂੰ ਇੱਕ-ਇੱਕ ਕਰਕੇ ਗਿਣਤੀ ਹਾਲ ਦੀਆਂ ਤਸਵੀਰਾਂ ਅਤੇ ਵੀਡਿਓ ਫੋਟੇਜ਼ ਵੀ ਕਰਵਾਏਗਾ।
ਇਸ ਮੌਕੇ ਏ.ਡੀ.ਜੀ.ਪੀ ਚੋਣਾਂ ਵੀ.ਕੇ ਭਾਂਵਰਾਂ ਨੇ ਕਿਹਾ ਕਿ ਗਿਣਤੀ ਕੇਂਦਰਾਂ ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਗਿਣਤੀ ਕੇਂਦਰਾਂ ਨੇੜੇ ਕੋਈ ਵੀ ਅਣ-ਅਧਿਕਾਰਤ ਵਿਅਕਤੀ ਨਹੀਂ ਆਉਣ ਦਿੱਤਾ ਜਾਵੇਗਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply