ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪ੍ਰਾਚੀਨ ਸਭਿਆਚਾਰ ਨੂੰ ਜੀਵਤ ਰੱਖਣ ਲਈ ਦੀ ਆਜ਼ਾਦ ਹਿੰਦ ਰਾਮ ਲੀਲਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦੇ ਤਿਓਹਾਰ ਮੌਕੇ ਰਾਤ ਨੂੰ ਗਲੀਆਂ ਅਤੇ ਬਾਜ਼ਾਰਾਂ ਵਿਚ ਹੋਲੀ ਦੇ ਗੀਤ ਗਾਏ ਜਾ ਰਹੇ ਹਨ।
ਜਾਣਕਾਰੀ ਦਿੰਦੇ ਹੋਏ ਬੁਲਾਰੇ ਮਨੋਹਰ ਲਾਲ ਖਤਰੀ ਨੇ ਦੱਸਿਆ ਕਿ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਢੱਪ ਦੀ ਥਾਪ ਤੇ ਰਾਜਸਥਾਨੀ ਗੀਤਾਂ ਤੇ ਆਧਾਰਤ ਹੋਲੀ ਦੇ ਗੀਤ ਗਾਏ ਜਾਂਦੇ ਹਨ। ਜਿਨ੍ਹਾਂ ਨੂੰ ਸੁਣਨ ਲਈ ਦੇਰ ਰਾਤ ਤੱਕ ਲੋਕ ਆਪਣੇ ਆਪਣੇ ਘਰਾਂ ਤੋਂ ਬਾਹਰ ਨਿਕਲ ਅਉਂਦੇ ਹਨ। ਫੂਲ ਚੰਦ ਜਾਂਗਿੜ ਨੇ ਦੱਸਿਆ ਕਿ ਪੋਲੋ ਲਟਕੇ ਗੋਰੀ ਕੋ ਪੋਲੋ ਲਟਕੇ ਗੀਤ ਅਤੇ ਹੋਰਨਾਂ ਰਾਜਸਥਾਨੀ ਗੀਤਾਂ ਤੇ ਸਾਰੇ ਨੱਚਣ ਲੱਗਦੇ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media