Tuesday, November 24, 2026

ਭਾਰਤੀ ਕਿਸਾਨ ਯੂਨੀਅਨ ਨੇ ਧਰਨਾ ਦੇਕੇ ਡੀਸੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਏਕਤਾ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਗਿਆ। ਜਿਸ ਵਿਚ ਕਿਸਾਨੀ ਮੰਗਾਂ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ। ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਉਦੈ ਸਿੰਘ ਘੁੜਿਆਨਾ ਨੇ ਮੰਗ ਕੀਤੀ ਕਿ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਪਾਣੀ ਤੇ ਪੰਜਾਬ ਦਾ ਹੱਕ ਹੈ। ਕੇਂਦਰ ਅਤੇ ਹੋਰ ਸੂਬੇ ਇਸ ਵਿਚ ਦਖ਼ਲ ਅੰਦਾਜੀ ਨਾ ਕਰਨ।ਊਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਣਕ ਦੀ ਖਰੀਦ ਇੱਕ ਅਪ੍ਰੈਲ ਤੋਂ ਕਰੇ ਅਤੇ 24 ਘੰਟੇ ਤੱਕ ਕਿਸਾਨਾਂ ਨੂੰ ਪੈਸੇ ਦੇਣ ਦਾ ਪ੍ਰਬੰਧ ਕੀਤਾ ਜਾਵੇ, ਆਲੂਆ ਦੀ ਖਰੀਦ ਦੇ ਪ੍ਰਬੰਧ ਕੀਤੇ ਜਾਣ ਅਤੇ ਕੋਲਡ ਸਟੋਰ ਸੰਚਾਲਕਾਂ ਨੂੰ ਸਖ਼ਤ ਹਦਾਇਤ ਦਿੱਤੀ ਜਾਵੇ, ਅਵਾਰਾ ਪਸ਼ੂਆਂ ਦਾ ਸਥਾਈ ਹੱਲ ਕੀਤਾ ਜਾਵੇ।ਇਸ ਮੌਕੇ ਬਲਦੇਵ ਸਿੰਘ, ਕਾਂਸ਼ੀ ਰਾਮ, ਸੋਹਨ ਸਿੰਘ, ਸਾਹਿਬ ਰਾਮ, ਦੋਲਤ ਰਾਮ, ਰਾਮ ਪ੍ਰਤਾਪ, ਰਾਮ ਕੁਮਾਰ, ਘੁਲਾ ਸਿੰਘ, ਕਰਮ ਚੰਦ, ਸੋਹਣ ਲਾਲ, ਧਰਮਪਾਲ, ਰਜਿੰਦਰ ਕੁਮਾਰ, ਰਸਾਲ ਸਿੰਘ, ਸ਼ਿਵਰਾਜ ਸਿੰਘ, ਗੁਰਵਿੰਦਰ ਸਿੰਘ ਹਾਜ਼ਰ ਸਨ।
ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਜਿਲ੍ਹਾ ਪ੍ਰਧਾਨ ਉਦੈ ਸਿੰਘ ਘੁੜਿਆਨਾ ਦੀ ਅਗਵਾਈ ਵਿਚ ਇੱਕ ਮੰਗ ਪੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਡੀਸੀ ਈਸ਼ਾ ਕਾਲੀਆ ਨੂੰ ਸੌਂਪਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply