ਪਠਾਨਕੋਟ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵੱਲੋਂ ਪਿੰਡ ਨਰੋਟ ਮਹਿਰਾ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਅਤੇ ਇਸ ਸਮਾਗਮ ਦੌਰਾਨ ਮਹਿਲਾਵਾਂ ਨੂੰ ਵੱਖ ਵੱਖ ਤਰ੍ਹਾਂ ਦੇ 15 ਲੱਖ ਰੁਪਏ ਦੇ ਕਰਜ਼ੇ ਤਕਸੀਮ ਕੀਤੇ ਗਏ। ਇਹ ਜਾਣਕਾਰੀ ਸਮਾਰੋਹ ਵਿੱਚ ਵਿਸ਼ੇਸ਼ ਰੂਪ ਵਿੱਚ ਸ਼ਮਾਲ ਹੋਏ ਰਾਜੇਸ਼ ਗੁਪਤਾ ਲੀਡ ਜ਼ਿਲ੍ਹਾ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਵੱਖ ਵੱਖ ਤਰ੍ਹਾਂ ਦੀਆਂ ਕਰਜ਼ਾ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜੇਸ਼ ਗੁਪਤਾ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਗਮ ਦੌਰਾਨ ਮਹਿਲਾਵਾਂ ਨੂੰ ਕਰਜ਼ੇ ਵੀ ਵੰਡੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ’ਤੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਵੀ ਦਿੱਤੀ। ਉਨ੍ਹਾਂ ਨੇ ਸਮਾਗਮ ਵਿੱਚ ਹਾਜਰ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਖਾਤਾ ਬੈਂਕਾਂ ਵਿੱਚ ਜ਼ਰੂਰ ਖੁਲਵਾਉਣ ਅਤੇ ਆਧਾਰ ਕਾਰਡ ਨਾਲ ਆਪਣੇ ਬੈਂਕ ਖਾਤੇ ਨੂੰ ਜ਼ਰੂਰ ਜੁੜਣ। ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਪੁਰਸ਼ਾਂ ਨਾਲੋਂ ਕਿਸੇ ਵੀ ਮੁਕਾਬਲੇ ਘੱਟ ਨਹੀਂ ਹਨ ਅਤੇ ਮਹਿਲਾਵਾਂ ਸਮਾਜ ਅੰਦਰ ਆਪਣੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਮਹਿਲਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਮਹਿਲਾਵਾਂ ਆਪਣਾ ਵੱਡਮੁਲਾ ਯੋਗਦਾਨ ਪਾ ਰਹੀਆਂ ਹਨ।
ਸਮਾਗਮ ਦੇ ਅੰਤ ਵਿੱਚ ਕੁਲਦੀਪ ਰਾਜ ਐਫ.ਐਲ.ਸੀ ਨੇ ਸਾਰਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਦੇਵ ਰਾਜ ਪ੍ਰਬੰਧਕ ਪੀ.ਐਨ.ਬੀ ਨਰੋਟ ਮਹਿਰਾ, ਰਾਹੁਲ, ਬੁਟੀ ਰਾਮ, ਰਾਕੇਸ਼ ਕੁਮਾਰ ਅਤੇ ਮਹਿਲਾਵਾਂ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media