Monday, November 9, 2026

ਮੁਫਤ ਮੈਡੀਕਲ ਚੈਕਅੱਪ ਕੈਂਪ 19 ਮਾਰਚ ਨੂੰ

ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਗਰਵਾਲ ਚੈਰੀਟੇਬਲ ਟਰੱਸਟ ਸ਼ਿਵ ਮੰਦਰ ਕਮੇਟੀ ਕ੍ਰਾਂਤੀ ਚੌਕ ਦੇ ਚੇਅਰਮੈਨ ਡਾ. ਰਾਕੇਸ਼ ਸਿੰਗਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੱਸਟ ਵੱਲੋਂ ਮੁਫਤ ਮੈਡੀਕਲ ਚੈਕਅੱਪ ਕੈਂਪ 19 ਮਾਰਚ ਨੂੰ ਸਵੇਰੇ 9 ਵਜੇ ਸ਼੍ਰੀ ਸਨਾਤਨ ਧਰਮ ਸਭਾ ਆਸ਼ਰਮ ਧੂਰੀ-ਪਿੰਡ ਰੋਡ, ਧੂਰੀ ਵਿਖੇ ਲਗਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਹੱਡੀਆਂ ਦੇ ਡਾ. ਜੇ. ਐਸ ਗਰਚਾ, ਦਿਲ ਦੀਆਂ ਬੀਮਾਰੀਆਂ ਦੇ ਡਾ. ਸੰਦੀਪ ਗੋਇਲ, ਚਮੜੀ ਦੇ ਰੋਗਾਂ ਦੇ ਡਾ. ਸਵਾਮੀ ਗਰਗ ਪੰਚਕੂਲਾ ਅਤੇ ਦੰਦਾਂ ਦੇ ਮਾਹਰ ਡਾ. ਪੂਜਾ ਸਿੰਗਲਾ ਪਟਿਆਲਾ ਆਪਣੀਆਂ ਟੀਮਾਂ ਸਮੇਤ ਇਸ ਕੈਂਪ ਵਿੱਚ ਪੁੱਜਣਗੇ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।ਇਸ ਮੌਕੇ ਭੂਸ਼ਨ ਬਾਂਸਲ ਅਤੇ ਦੇਵ ਰਾਜ ਬਾਂਸਲ ਆਦਿ ਵੀ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply