Monday, November 9, 2026

ਅਮਰੀਕ ਸਿੰਘ ਬਣੇ ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਘਨੌਰੀ ਕਲਾਂ ਦੇ ਪ੍ਰਧਾਨ

ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਸ਼੍ਰੀ ਹਰਜੀਤ ਸਿੰਘ ਹਸਨਪੁਰ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ-ਵੱਖ ਵਿਸ਼ਿਆਂ `ਤੇ ਚਰਚਾ ਕੀਤੀ ਗਈ।ਇਸ ਤੋਂ ਬਾਅਦ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਅਮਰੀਕ ਸਿੰਘ ਮਾਨ ਨੂੰ ਇੰਟਰਨੈਸ਼ਨਲ ਹਿਊਮਨ ਰਾਈਟਸ ਫਾਊਂਡੇਸ਼ਨ ਇਕਾਈ ਘਨੌਰੀ ਕਲਾਂ ਦਾ ਪ੍ਰਧਾਨ ਚੁਣਿਆ ਗਿਆ।ਇਸ ਚੋਣ ਵਿੱਚ ਰਾਂਝਾ ਖਾਂ ਨੂੰ ਚੇਅਰਮੈਨ, ਬਲਵੀਰ ਸਿੰਘ ਨੂੰ ਉੱਪ ਪ੍ਰਧਾਨ, ਪਰਗਟ ਸਿੰਘ ਹੈਪੀ ਨੂੰ ਸਕੱਤਰ, ਗੁਰਮੁੱਖ ਸਿੰਘ ਨੂੰ ਜੱਥੇਬੰਦਕ ਸਕੱਤਰ ਅਤੇ ਗੁਰਸਾਗਰ ਸਿੰਘ ਨੂੰ ਅਹੁਦੇ ਦੇ ਕੇ ਜੁੰਮੇਵਾਰੀਆਂ ਸੌਂਪੀਆਂ ਗਈਆਂ।ਇਸ ਮੌਕੇ ਅਮਰੀਕ ਸਿੰਘ ਨੇ ਸੂਬਾ ਪ੍ਰਧਾਨ ਹਰਜੀਤ ਸਿੰਘ ਹਸਨਪੁਰ ਅਤੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਜੁੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸਮਾਜ ਵਿੱਚੋਂ ਨਸ਼ੇ ਖਤਮ ਕਰਨਾ, ਭ੍ਰਿਸ਼ਟਾਚਾਰ ਅਤੇ ਬਾਲ ਮਜ਼ਦੂਰੀ ਵਰਗੀਆਂ ਸਮੱਸਿਆਵਾਂ ਦੇ ਖਿਲਾਫ ਹਮੇਸ਼ਾ ਲੜ੍ਹਣ ਲਈ ਤਿਆਰ ਰਹਿਣਗੇ ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply