ਅੰਮ੍ਰਿਤਸਰ , 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਂਠ ਮਕਬੂਲਪੁਰਾ ਖੇਤਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਸਮਾਗਮ ਵਿੱਚ ਮਹਿਲਾ ਸ਼ਕਤੀਕਰਨ ਸਬੰਧੀ ਵਿਚਾਰ ਕਰਦੇ ਹੋਏ ਸ਼੍ਰੀਮਤੀ ਸਨੇਹਲਤਾ ਨੇ ਔਰਤਾਂ ਨੂੰ ਆਤਮ ਨਿਰਭਰ ਹੋਣ ਤੇ ਜ਼ੋਰ ਦਿੱਤਾ।ਡਾ. ਜਸਮੀਨ ਨੰਦਾ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਿਹਤ ਵਿਭਾਗ ਪੰਜਾਬ ਵੱਲੋਂ ਔਰਤਾਂ ਲਈ ਚਾਲੂ ਕੀਤੀਆਂ ਗਈਆਂ ਵੱਖ-ਵੱਖ ਕਲਿਆਣਕਾਰੀ ਸਕੀਮਾਂ ਬਾਰੇ ਦੱਸਿਆ।ਉਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਔਰਤਾਂ ਨੂੰ ਉਨਾਂ ਦੇ ਹੱਕਾਂ ਬਾਰੇ ਜਾਗਰੂਕ ਕਰਨਾ, ਔਰਤਾਂ ਦੇ ਸ਼ਕਤੀਕਰਨ, ਪੁਰਸ਼ਾ ਬਰਾਬਰ ਸਮਾਨਤਾ, ਔਰਤਾਂ ਨੂੰ ਆਰਥਿਕ ਪੱਖੋਂ ਮਜ਼ਬੂਤੀ ਦੇਣੀ ਅਤੇ ਬੇਟੀਆਂ ਦਾ ਮਾਨ-ਸਨਮਾਨ ਬਹਾਲ ਕਰਵਾਉਣਾ ਹੈ।ਇਨਾਂ ਕੰਮਾਂ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਉਨਾਂ ਦੱਸਿਆ
ਜਿਸ ਵਿਚ ਬੇਟੀ ਬਚਾਓ-ਬੇਟੀ ਪੜਾਓ ਸਕੀਮ, ਇੰਦਰਾ ਗਾਂਧੀ ਮਾਤਰਿਵ ਸਹਿਯੋਗ ਯੋਜਨਾ, ਬੇਬੇ ਨਾਨਕੀ ਕਲਿਆਣਕਾਰੀ ਸਕੀਮ ਆਦਿ ਸ਼ਾਮਿਲ ਸਨ।ਸਮਾਗਮ ਵਿੱਚ ਵਿਭਾਗ ਦੇ ਸੀ.ਡੀ.ਪੀ.ਓਜ਼, ਸੁਪਰਵਾਇਜ਼ਰ, ਆਂਗਣਵਾੜੀ ਵਰਕਰ, ਇਲਾਕੇ ਦੇ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਨੇ ਹਿੱਸਾ ਲਿਆ।ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਕੰਵਲਜੀਤ ਕੌਰ ਨੇ ਸਮਾਗਮ ਵਿਚ ਸ਼ਾਮਿਲ ਹੋਈਆਂ ਸਾਰੀਆਂ ਔਰਤਾਂ ਦਾ ਧੰਨਵਾਦ ਕੀਤਾ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media