Monday, November 9, 2026

ਡੀ.ਸੀ ਵਲੋਂ ਚਾਂਦਮਾਰੀ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਦੇ ਚੈਕ ਭੇਟ

PPN0903201709ਫਾਜ਼ਿਲਕਾ, 9 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀਤੇ ਸਾਲ ਦਸੰਬਰ ਮਹੀਨੇ ਦੌਰਾਨ ਫਾਜ਼ਿਲਕਾ ਜ਼ਿਲੇ ਦੇ ਪਿੰਡ ਚਾਂਦਮਾਰੀ ਨੇੜੇ ਸੜਕ ਹਾਦਸੇ ਦੌਰਾਨ ਚਲਾਣਾ ਕਰ ਗਏ ਅਧਿਆਪਕਾਂ ਅਤੇ ਜਖ਼ਮੀ ਹੋਏ ਵਿਅਕਤੀ ਦੇ ਪਰਿਵਾਰਕ ਮੈੈਂਬਰਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਰਾਹਤ ਕੋਸ਼ ਫੰਡ ਵਿਚੋਂ 26 ਲੱਖ 50 ਹਜ਼ਾਰ ਰੁਪਏ ਦੇ ਚੈੱਕ ਭੇਂਟ ਕੀਤੇ। ਇਸ ਮੌਕੇ 13 ਮਿ੍ਰਤਕਾਂ ਦੇ ਹਰੇਕ ਪਰਿਵਾਰਕ ਮੈਂਬਰ ਨੂੰ ਦੋ-ਦੋ ਲੱਖ ਅਤੇ ਇਕ ਜ਼ਖ਼ਮੀ ਵਿਅਕਤੀ ਦੇ ਪਰਿਵਾਰਕ ਮੈਂਬਰ ਨੂੰ 50 ਹਜ਼ਾਰ ਰੁਪਏ ਦੇ ਚੈੱਕ ਸੌਂਪੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਸੜਕ ਹਾਦਸਾ ਬਹੁਤ ਹੀ ਦੁੱਖਦਾਈ ਸੀ।ਜਿਸ ਨੇ ਸਾਡੇ ਕੋਲੋਂ ਹੋਣਹਾਰ ਅਧਿਆਪਕ ਖੋਹ ਲਏ।ਉਨਾਂ ਕਿਹਾ ਕਿ ਪ੍ਰਮਾਤਮਾ ਇਸ ਸੜਕ ਹਾਦਸੇ ਦਾ ਸ਼ਿਕਾਰ ਹੋਏ ਅਧਿਆਪਕਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ।ਉਨਾਂ ਕਿਹਾ ਕਿ ਇਸ ਹਾਦਸੇ ਕਾਰਨ ਸਾਡੇ ਤੋਂ ਦੂਰ ਹੋਏ ਅਧਿਆਪਕਾਂ ਨੂੰ ਅਸੀ ਵਾਪਸ ਤਾਂ ਨਹੀਂ ਲਿਆ ਸਕਦੇ।ਪਰ ਫਿਰ ਵੀ ਜ਼ਿਲਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਤਰਾਂ ਦੀ ਮਦਦ ਦੇਣ ਲਈ ਹਰ ਵੇਲੇ ਤਿਆਰ-ਬਰ-ਤਿਆਰ ਰਹੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰਗਟ ਸਿੰਘ ਬਰਾੜ ਅਤੇ ਮਿ੍ਰਤਕਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply